ਪਟਿਆਲਾ: ਬਿਸ਼ਨ ਨਗਰ ਵਿੱਚ ਬਜ਼ੁਰਗ ਔਰਤ ਨਾਲ ਨੂੰਹ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸੀਸੀਟੀਵੀ ਵਿੱਚ ਕੈਦ ਹੋਈ ਵੀਡੀਓ ਵਾਇਰਲ ਹੋ ਗਈ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਨੁੰਹ ਆਪਣੀ ਸੱਸ ਉੱਤੇ ਕਹਿਰ ਢਾਹ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਨੇ ਆਪਣੇ ਦੋਤੇ ਨੂੰ ਰੋਸਈ 'ਚ ਬਾਥਰੂਮ ਕਰਨ ਤੋਂ ਰੋਕਿਆ ਤਾਂ ਉਸ ਦੀ ਨੂੰਹ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਈ ਵਾਰ ਇਸ ਦੀ ਸ਼ਿਕਾਇਤ ਥਾਣਾ ਲਾਹੌਰੀ ਗੇਟ ਪੁਲਿਸ 'ਚ ਕੀਤੀ। ਅਜੇ ਤੱਕ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਬਜ਼ੁਰਗ ਔਰਤ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਆਏ ਦਿਨ ਉਸ ਨਾਲ ਤੇ ਉਸ ਦੇ ਪਤੀ ਨਾਲ ਕੁੱਟਮਾਰ ਕਰਦੀ ਹੈ। ਕੁੱਝ ਦਿਨ ਪਹਿਲਾਂ ਵੀ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਮੁੱਹਲਾ ਵਾਸੀਆਂ ਨੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਉਨ੍ਹਾਂ ਕਿਹਾ ਕਿ ਕੁੱਟਮਾਰ ਕਰਨ ਦੇ ਨਾਲ-ਨਾਲ ਉਹ ਗੰਦੀਆਂ ਗਾਲਾਂ ਵੀ ਕੱਢਦੀ ਹੈ।