ਪਟਿਆਲਾ: ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦੇ ਅਠਾਰਾਂ ਮਹਿਕਮੇ ਵਿੱਚ ਹੋਣ ਜਾ ਰਹੇ ਐਮਓਯੂ ਤੇ ਹਸਤਾਖ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀ ਕਰੜੀ ਪ੍ਰਤੀਕਿਰਿਆ ਦਿੱਤੀ ਹੈ। ਜਲੰਧਰ 'ਚ ਭਾਰਤੀ ਜਨਤਾ ਪਾਰਟੀ ਦੇ ਪੂਰਵ ਪ੍ਰਧਾਨ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਕੀ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ 'ਚ ਪੰਜਾਬ ਦੇ 18 ਮਹਿਕਮਿਆਂ ਇਸ ਦੇ ਨਾਲ ਸਬੰਧਤ ਕੋਈ ਐਮਓਯੂ ਭਾਈ ਹੋਣ ਜਾ ਰਿਹਾ ਹੈ ਜਿਸ ਨੂੰ ਪੰਜਾਬ ਵੈੱਲਫੇਅਰ ਦਾ ਨਾਮ ਦਿੱਤਾ ਗਿਆ ਹੈ।
ਦਿੱਲੀ ਮਾਡਲ ਸਮਝੌਤੇ 'ਤੇ ਭਾਜਪਾ ਨੇ ਆਪ ਸਰਕਾਰ ਨੂੰ ਲਿਆ ਆੜੇ ਹੱਥੀਂ
ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦੇ 18 ਮਹਿਕਮੇ 'ਚ ਐਮਓਯੂ ਤੇ ਹਸਤਾਖ਼ਰ ਹੋਣ ਜਾ ਰਹੇ ਹਨ ਭਾਰਤੀ ਜਨਤਾ ਪਾਰਟੀ ਨੇ ਇਸ 'ਤੇ ਆਪਣੀ ਕਰੜੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਹੁੰਦਾ ਹੈ 'ਤੇ ਪੰਜਾਬ ਸਰਕਾਰ ਦਾ ਪੂਰਾ ਨਿਯੰਤਰਣ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਦੇ ਹੱਥਾਂ 'ਚ ਸਥਾਨਾਂਤ੍ਰਿਤ ਹੋ ਜਾਏਗਾ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਵਾਸਤਵਿਕ ਮੁੱਖ ਮੰਤਰੀ ਬਣ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਹੁੰਦਾ ਹੈ 'ਤੇ ਇਹ ਦੇਸ਼ ਦੇ ਸੰਘੀ ਢਾਂਚੇ 'ਤੇ ਹਮਲਾ ਹੋਵੇਗਾ ਅਤੇ ਭਾਰਤ ਦੇ ਸੰਵਿਧਾਨ ਨੂੰ ਪਲਟਣ ਦਾ ਇੱਕ ਪਰਿਆਸ ਮੰਨਿਆ ਜਾਏਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਤਰ੍ਹਾਂ ਦੇ ਕਿਸੇ ਵੀ ਐਮਓਯੂ 'ਤੇ ਦਸਤਖ਼ਤ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ 'ਚ ਲੈਣਾ ਚਾਹੀਦਾ ਹੈ ਅਤੇ ਇਸ ਸਾਰੇ ਮਾਮਲੇ ਨੂੰ ਸਰਵਜਨਿਕ ਕਰਨਾ ਚਾਹੀਦਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਇਹ ਚਿਤਾਵਨੀ ਦਿੱਤੀ ਹੈ ਕਿ ਭਗਵੰਤ ਮਾਨ ਅਜਿਹਾ ਕੁਝ ਵੀ ਨਾਂ ਕਰਨ ਜੋ ਪੰਜਾਬ ਦੇ ਹਿੱਤ ਗੌਰਵ ਅਤੇ ਰੁਤਬੇ ਨਾਲ ਸਮਝੌਤਾ ਹੋਵੇ।
ਇਹ ਵੀ ਪੜ੍ਹੋ:-ਪੰਜਾਬ ਵਿੱਚ ਦਿੱਲੀ ਮਾਡਲ, ਦੋਵਾਂ ਸਰਕਾਰਾਂ ਵਿਚਾਲੇ ਹੋਇਆ ਸਮਝੌਤਾ