ਪਟਿਆਲਾ: ਠੇਕਾ ਮੁਲਾਜ਼ਮਾਂ ਨੇ ਸ਼ੁੱਕਰਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਬਸ ਸਟੈਂਡ ਚੌਂਕ ਤੋਂ ਇੱਕ ਢੋਲ ਵਜਾ ਕੇ ਰੋਸ ਮਾਰਚ ਕੱਢਿਆ ਗਿਆ। ਪੰਜਾਬ ਸਰਕਾਰ ਖਿਲਾਫ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹਾਲੇ ਤੱਕ ਕਿਸੇ ਵੀ ਵਰਗ ਦੇ ਨਾਲ ਝੂਠੇ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸਦੇ ਚੱਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਰਚ ਕੱਢ ਰਹੇ ਹਾਂ।
ਢੋਲ ਵਜਾ ਕੇ ਕੀਤਾ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
ਠੇਕਾ ਮੁਲਾਜ਼ਮਾਂ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਬਸ ਸਟੈਂਡ ਚੌਂਕ ਤੋਂ ਇੱਕ ਢੋਲ ਵਜਾ ਕੇ ਰੋਸ ਮਾਰਚ ਕੱਢਿਆ।
ਢੋਲ ਵਜਾ ਕੇ ਕੀਤਾ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਨੂੰ ਤਿੰਨ ਸਾਲ ਤੋਂ ਉੱਪਰ ਹੋ ਗਏ ਹਨ ਪਰ ਹਾਲੇ ਤੱਕ ਵਾਅਦੇ ਪੂਰੇ ਨਹੀਂ ਹੋਏ ਇਸੇ ਕਰਕੇ ਅਸੀਂ ਢੋਲ ਵਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਇਸ ਝੂਠੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ ਨੂੰ ਅਸੀਂ ਕਹਿੰਦੇ ਹਾਂ ਕਿ ਜਿਹੜੇ ਲੋਕਾਂ ਦੀ ਆਵਾਜ਼ ਸੁਣਨ ਉਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ।
ਠੇਕਾ ਮੁਲਾਜ਼ਮਾਂ ਦੇ ਕਰਮਚਾਰੀਆਂ ਨੇ ਦੱਸਿਆ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਾਉਣ ਲਈ ਅੱਜ ਢੋਲ ਵਜਾ ਕੇ ਵੱਖਰੇ ਤਰੀਕੇ ਨਾਲ ਮਾਰਚ ਕੱਢ ਰਹੇ ਹਾਂ।