ਪੰਜਾਬ

punjab

ETV Bharat / state

ETT ਪਾਸ ਅਧਿਆਪਕਾਂ ਵੱਲੋਂ ਅੱਜ ਇੱਕ ਵਾਰ ਫਿਰ ਪਟਿਆਲਾ ’ਚ ਕੀਤਾ ਗਿਆ ਪ੍ਰਦਰਸ਼ਨ - ਪਟਿਆਲਾ ’ਚ ਕੀਤਾ ਗਿਆ ਪ੍ਰਦਰਸ਼ਨ

ਈ.ਟੀ.ਟੀ ਪਾਸ ਅਧਿਆਪਕਾਂ ਵੱਲੋਂ ਅੱਜ ਇਕ ਵਾਰ ਫਿਰ ਪਟਿਆਲਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪਰ ਸਰਕਾਰ ਨੇ ਜਿਵੇਂ ਸੋਂਹ ਖਾ ਰੱਖੀ ਕੁੱਝ ਨਾ ਸੁਣਨ ਦੀ।

ਈ.ਟੀ.ਟੀ ਪਾਸ ਅਧਿਆਪਕਾਂ ਵੱਲੋਂ ਅੱਜ ਇਕ ਵਾਰ ਫਿਰ ਪਟਿਆਲਾ ਵਿੱਚ ਪ੍ਰਦਰਸ਼ਨ ਕੀਤਾ ਗਿਆ
ਈ.ਟੀ.ਟੀ ਪਾਸ ਅਧਿਆਪਕਾਂ ਵੱਲੋਂ ਅੱਜ ਇਕ ਵਾਰ ਫਿਰ ਪਟਿਆਲਾ ਵਿੱਚ ਪ੍ਰਦਰਸ਼ਨ ਕੀਤਾ ਗਿਆ

By

Published : Sep 12, 2021, 6:30 PM IST

ਪਟਿਆਲਾ:ਈ. ਟੀ. ਟੀ ਪਾਸ ਅਧਿਆਪਕਾਂ (E. T. T pass teachers) ਵਲੋਂ ਅੱਜ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਜ਼ਿਲ੍ਹੇ ਪਟਿਆਲਾ (Patiala) ਵਿੱਚ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਅਨੁਸਾਰ ਇਨ੍ਹਾਂ ਅਧਿਆਪਕਾਂ ਵਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਉਕਿ ਇਨ੍ਹਾਂ ਅਨੁਸਾਰ ਇਕੋ ਪੇਸ਼ੇ ਲਈ 2 ਵੱਖ-ਵੱਖ ਪੇ ਸਕੇਲ ਸਰਕਾਰ ਵਲੋਂ ਦਿੱਤੇ ਜਾ ਰਹੇ ਹਨ। ਜਿਸ ਕਾਰਨ ਉਹ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਅਨੁਸਾਰ ਸਰਕਾਰ ਵਲੋਂ 180 ਅਧਿਆਪਕਾਂ ਦੇ ਨਾਲ ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਹੀ ਕਾਰਨ ਅੱਜ ਇਨ੍ਹਾਂ ਅਧਿਆਪਕਾਂ ਨੇ ਪਟਿਆਲਾ ਦੇ ਫੁਹਾਰਾ ਚੌਂਕ ਉੱਤੇ ਪ੍ਰਦਰਸ਼ਨ ਕਰਕੇ ਆਵਾਜਾਈ ਨੂੰ ਬੰਦ ਕਰ ਦਿੱਤਾ। ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲਦੇ ਉਦੋਂ ਤਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਈ.ਟੀ.ਟੀ ਪਾਸ ਅਧਿਆਪਕਾਂ ਵੱਲੋਂ ਅੱਜ ਇਕ ਵਾਰ ਫਿਰ ਪਟਿਆਲਾ ਵਿੱਚ ਪ੍ਰਦਰਸ਼ਨ ਕੀਤਾ ਗਿਆ

ਅਧਿਆਪਕਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਟੈੱਟ ਪਾਸ ਅਧਿਆਪਕਾਂ ਨੂੰ ਪੱਕੀ ਨੌਕਰੀ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਪ੍ਰਦਰਸ਼ਨਕਾਰੀ ਅਧਿਆਪਕ ਈਟੀਟੀ ਟੈੱਟ (E. T. T pass teachers) ਪਾਸ ਹਨ ਪਰ ਫੇਰ ਵੀ ਉਹ ਬੇਰੁਜ਼ਗਾਰ ਹਨ। ਜ਼ਿਕਰਯੋਗ ਹੈ ਕਿ ਆਏ ਦਿਨ ਧਰਨੇ ਲੱਗ ਦੇ ਰਹਿੰਦੇ ਹਨ। ਪਰ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ।

ਇਹ ਵੀ ਪੜੋਂ:ਖੁਦਕੁਸ਼ੀ ਲਈ ਸਰਕਾਰ ਹੋਵੇਗੀ ਜ਼ਿੰਮੇਵਾਰ’

ABOUT THE AUTHOR

...view details