ਪਟਿਆਲਾ :ਇਸ ਮੌਕੇ ਤੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਨੂੰ ਇੱਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਲੇਕਿਨ ਕਾਫ਼ੀ ਲੰਬਾ ਸਮਾਂ ਹੋ ਚੁੱਕਿਆ ਹੈ। ਸਰਕਾਰ ਵੱਲੋਂ ਸਾਨੂੰ ਅਜੇ ਤੱਕ ਨੌਕਰੀ ਨਹੀਂ ਦਿੱਤੀ ਗਈ, ਜਿਸ ਕਰਕੇ ਅਸੀਂ ਅੱਜ ਬਿਜਲੀ ਬੋਰਡ ਪਟਿਆਲਾ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਹਾਂ ਕਈ ਵਾਰ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਤਰਫ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਿਲਕੁਲ ਸਾਹਮਣੇ ਸਥਿਤ ਪਾਣੀ ਵਾਲੀ ਟੈਂਕੀ ਦੇ ਉੱਤੇ ਚੜ੍ਹ ਕੇ ਵੀ ਪ੍ਰਦਰਸ਼ਨ ਕੀਤਾ ਗਿਆ ਸੀ।
ਜੇਕਰ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦੀ ਤਰਫ ਤੋਂ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਗਿਆ ਜਿਸ ਦਾ ਕਿ ਅੱਜ ਮੁੜ ਤੋਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਸਾਨੂੰ ਨੌਕਰੀ ਜਲਦੀ ਤੋਂ ਜਲਦੀ ਦਿੱਤੀ ਜਾਵੇ ਨਹੀਂ ਤਾ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ
ਇਸ ਸਾਰੇ ਮਾਮਲੇ ਤੇ ਗੱਲਬਾਤ ਕਰਦੇ ਹੋਏ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਅਸੀਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਰਕਾਰੀ ਨੌਕਰੀ ਦਿੱਤੀ ਜਾਵੇ ਜਿਸ ਦੇ ਨਾਲ ਹੀ ਸਾਡੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ ਕਿਉਂਕਿ ਸਾਡੇ ਮਾਤਾ ਪਿਤਾ ਨੇ ਇਥੇ ਕਾਫੀ ਲੰਬੇ ਸਮੇਂ ਤੱਕ ਨੌਕਰੀ ਦਿੱਤੀ ਹੈ ਤੇ ਯੂ.ਟੀ ਦੇ ਦੌਰਾਨ ਹੀ ਉਨ੍ਹਾਂ ਦੀ ਕਰੰਟ ਲੱਗਣ ਕਾਰਨ ਮੌਤ ਹੋਈ ਸੀ।