ਪਟਿਆਲਾ:ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਥਾਵਾਂ ਉਤੇ ਰੁਜ਼ਗਾਰ ਮੇਲਾ (Employment Fair)ਲਗਾ ਕੇ ਲੋਕਾਂ ਨੂੰ ਰੋਜ਼ਗਾਰ ਦਿੱਤਾ ਜਾ ਰਿਹਾ ਹੈ। ਇਸੇ ਲੜੀ ਦੌਰਾਨ ਮਹਿੰਦਰਾ ਕਾਲਜ ਵਿੱਚ ਰੋਜ਼ਗਾਰ ਮੇਲਾ ਲਗਾਇਆ ਗਿਆ। ਰੋਜ਼ਗਾਰ ਮੇਲਾ ਵਿਚ ਪੀਆਰਟੀਸੀ ਦੇ ਚੇਅਰਮੈਨ ਕੇ ਕੇ ਸ਼ਰਮਾ ਮੁੱਖ ਮਹਿਮਾਨ ਵਜੋਂ ਪਹੁੰਚੇ।ਇਸ ਦੌਰਾਨ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਸੰਗਠਨ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਪੀਐਚਡੀ (Ph.D.), tet ਪਾਸ ਹਾਂ ਪਰ ਸਰਕਾਰ ਸਰਕਾਰੀ ਨੌਕਰੀਆਂ ਦੇਣ ਦੀ ਬਜਾਏ ਰੋਜ਼ਗਾਰ ਮੇਲੇ ਲਗਾ ਕੇ ਪ੍ਰਾਈਵੇਟ ਨੌਕਰੀਆਂ ਦੇ ਰਹੀ ਹੈ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੀਐਚਡੀ ਅਤੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਜ਼ਗਾਰ ਮੇਲੇ (Employment Fair) ਵਿਚ 8000 ਹਜ਼ਾਰ ਰੁਪਏ ਦੀ ਨੌਕਰੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਸਰਕਾਰ ਨੇ ਘਰ ਘਰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ।
ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਅਸੀਂ ਕਾਲਜ ਵਿਚ ਪ੍ਰੋਫੈਸਰ ਲੱਗਣ ਦੀ ਯੋਗਤਾ ਰੱਖਦੇ ਹਾਂ ਪਰ ਸਰਕਾਰ ਸਰਕਾਰੀ ਕਾਲਜਾ ਵਿਚ ਭਰਤੀ ਨਹੀਂ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਰੋਜ਼ਗਾਰ ਮੇਲੇ ਵਿਚ ਕਿਹਾ ਗਿਆ ਹੈ ਕਿ ਤੁਹਾਡੀ ਯੋਗਤਾ ਵਾਲੀ ਨੌਕਰੀ ਸਾਡੇ ਕੋਲ ਨਹੀਂ ਹੈ ਅਤੇ ਉਨ੍ਹਾਂ ਕਿਹਾ ਜੇਕਰ ਅਸੀਂ ਨੌਕਰੀ ਦੇਵਾਂਗੇ ਤਾਂ 8000 ਰੁਪਏ ਹੀ ਦੇਵਾਂਗੇ।