ਪੰਜਾਬ

punjab

ETV Bharat / state

ਧਰਮਸੋਤ ਨੇ ਘੇਰੀ ਖੱਟਰ ਸਰਕਾਰ - ਨਵੀਂ ਰਣਨੀਤੀ ਬਣਾਈ ਜਾ ਰਹੀ

ਹਰਿਆਣਾ ਵਿੱਚ ਕਿਸਾਨਾਂ ਉੱਪਰ ਹੋਏ ਲਾਠੀਚਾਰਜ ਨੂੰ ਲੈਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਜਿੱਥੇ ਇਸ ਲਾਠੀਚਾਰਜ ਦੀ ਨਿੰਦਿਆ ਕੀਤੀ ਉੱਥੇ ਹੀ ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal Khattar) ਨੂੰ ਜ਼ਿੰਮੇਵਾਰ ਮੰਨਦਿਆਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ।

ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈਕੇ ਧਰਮਸੋਤ ਦਾ ਵੱਡਾ ਬਿਆਨ
ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈਕੇ ਧਰਮਸੋਤ ਦਾ ਵੱਡਾ ਬਿਆਨ

By

Published : Aug 30, 2021, 4:17 PM IST

ਪਟਿਆਲਾ: ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਰਨਾਲ ਵਿਖੇ ਪੁਲਿਸ ਵੱਲੋਂ ਕਿਸਾਨਾਂ ਉੱਪਰ ਅੰਨ੍ਹੇਵਾਹ ਕੀਤੇ ਲਾਠੀਚਾਰਜ (lathicharge ) ਦੀ ਨਿਖੇਧੀ ਕੀਤੀ। ਇਸ ਮਾਮਲੇ ਦੇ ਵਿੱਚ ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਅਸਤੀਫੇ ਦੀ ਮੰਗ ਕੀਤੀ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਕਾਸ ਕਾਰਜਾਂ ਦੇ ਲਈ ਵੱਖ-ਵੱਖ ਪਿੰਡਾਂ ਵਿਚ ਚੈੱਕ ਵੰਡਣ ਲਈ ਪਹੁੰਚੇ ਸਨ।

ਕਰਨਾਲ ਟੌਲ ਪਲਾਜ਼ਾ ‘ਤੇ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦਾ ਮਾਮਲਾ ਦਿਨੋਂ-ਦਿਨ ਭਖਦਾ ਜਾ ਰਿਹਾ ਹੈ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ਵਿੱਚ ਬੀਤੇ ਦਿਨ ਵਿਰੋਧ ਕੀਤਾ ਗਿਆ ਸੀ ਅਤੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਨਵੀਂ ਰਣਨੀਤੀ ਬਣਾਈ ਜਾ ਰਹੀ ਹੈ ਅਤੇ ਸਿਆਸੀ ਲੀਡਰ ਵੀ ਬੀਜੇਪੀ ਸਰਕਾਰ ਨੂੰ ਲਾਹਨਤਾਂ ਪਾ ਰਹੇ ਹਨ ।

ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈਕੇ ਧਰਮਸੋਤ ਦਾ ਵੱਡਾ ਬਿਆਨ

ਇਸ ਦੇ ਤਹਿਤ ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦਸ ਕਰੋੜ ਦੇ ਚੈੱਕ ਵੰਡੇ ਅਤੇ ਬੇਜ਼ਮੀਨਿਆਂ ਨੂੰ ਨੌਂ ਕਰੋੜ ਤੋਂ ਜ਼ਿਆਦਾ ਦੇ ਚੈੱਕ ਤਕਸੀਮ ਕੀਤੇ । ਇਸ ਮੌਕੇ ਬੀਜੇਪੀ ਸਰਕਾਰ ਨੂੰ ਆੜੇ ਹੱਥੀਂ ਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਰਨਾਲ ਵਿਖੇ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਦੇ ਅਸਤੀਫੇ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਮਹਿਸੂਸ ਹੋ ਰਿਹਾ ਹੈ ਕਿ ਉਹ ਆਪਣੇ ਦੇਸ਼ ਵਿੱਚ ਨਹੀਂ ਹਨ ਅਤੇ ਉਹ ਬੇਗਾਨੇ ਹਨ।

ਉਨ੍ਹਾਂ ਕਿਹਾ ਕਿ ਐਸਡੀਐਮ ਵੱਲੋਂ ਨਿਰਦੇਸ਼ ਨਹੀਂ ਦਿੱਤੇ ਗਏ ਸਗੋਂ ਲਾਠੀਚਾਰਜ ਲਈ ਹਰਿਆਣਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।

ਇਹ ਵੀ ਪੜ੍ਹੋ:CM ਖੱਟਰ ਦਾ ਵਿਰੋਧ ਕਰਨ ਚੰਡੀਗੜ੍ਹ ਪਹੁੰਚੇ ਕਿਸਾਨ, ਭਾਰੀ ਪੁਲਿਸ ਬਲ ਤੈਨਾਤ

ABOUT THE AUTHOR

...view details