ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਤਿੰਨ ਰੁਪਏ ਯੂਨਿਟ ਸਸਤੀ ਬਿਜਲੀ ਦੇਣ ਅਤੇ ਸਰਕਾਰੀ ਮੁਲਾਜ਼ਮਾਂ ਨੂੰ 11% ਡੀਏ ਵਿੱਚ ਵਾਧਾ ਕਰਨ ਦੇ ਐਲਾਨ ਤੋਂ ਬਾਅਦ ਨਾਭਾ ਵਿੱਚ ਐਮਐਲਏ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਅਤੇ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ ਹਨ।
ਇਸ ਦੌਰਾਨ ਐਮਐਲਏ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੇ ਵਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਤਾਂ ਸਿਰਫ਼ ਗੱਲਾਂ ਕਰਦੇ ਸੀ ਕੰਮ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅਸੀਂ ਜੋ ਵਾਅਦੇ ਕੀਤੇ ਉਨ੍ਹਾਂ ਨੂੰ ਪੂਰਾ ਕੀਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੇ ਵਿਰੋਧੀਆਂ ਦੀ ਨੀਂਦ ਉੱਡਾ ਦਿੱਤੀ ਹੈ।
ਸਰਕਾਰ ਦੇ ਫੈਸਲੇ ਨੇ ਵਿਰੋਧੀਆਂ ਦੀ ਉੱਡਾਈ ਨੀਂਦ-ਧਰਮਸੋਤ ਸਾਧੂ ਸਿੰਘ ਧਰਮਸੋਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਵੀ ਜੰਮਕੇ ਨਿਸ਼ਾਨੇ ਸਾਧੇ ਹਨ। ਧਰਮਸੋਤ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪਾਣੀਆਂ ਦੇ ਮਸਲੇ ਨੂੰ ਲੈ ਕੇ ਪੰਜਾਬ ਦੇ ਵਿੱਚ ਕੁਝ ਹੋਰ ਕਹਿੰਦੇ ਹਨ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਵਿੱਚ ਉਨ੍ਹਾਂ ਦਾ ਹੋਰ ਬਿਆਨ ਹੁੰਦਾ ਹੈ।
ਇਸ ਮੌਕੇ ਕਾਂਗਰਸ ਪਾਰਟੀ ਦੇ ਹੋਰ ਆਗੂਆਂ ਵੱਲੋਂ ਵੀ ਸਰਕਾਰ ਦੇ ਫੈਸਲੇ ਦੀ ਖੂਬ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਵੱਲੋਂ ਇਤਿਹਾਸਿਕ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ ਗੱਲਾਂ ਕਰਨ ਵਾਲੀਆਂ ਹਨ ਪਰ ਉਨ੍ਹਾਂ ਸਾਡੀ ਕਾਂਗਰਸ ਸਰਕਾਰ ਦੇ ਵੱਲੋਂ ਕੰਮ ਕਰਕੇ ਵਿਖਾਏ ਜਾ ਰਹੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਦੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਉਨ੍ਹਾਂ ਕਿ ਬਿਜਲੀ ਦੀਆਂ ਦਰਾਂ ਵਿੱਚ ਕੀਤੀ ਕਟੌਤੀ ਨਾਲ ਬਿੱਲ ਇੱਕ ਨਾ ਬਰਾਬਰ ਹੀ ਰਹਿ ਜਾਵੇਗਾ।
ਇਹ ਵੀ ਪੜ੍ਹੋ:ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤੀਸਰੇ ਮੋਰਚੇ ਦਾ ਕੀ ਭਵਿੱਖ ?