ਪਟਿਆਲਾ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਪਟਿਆਲਾ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਦਿਨਾਂ ਤੋਂ ਟੋਲ ਪਲਾਜ਼ਾ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਜਿਸ ਕਾਰਨ ਵੱਡੀ ਗਿਣਤੀ ਵਿੱਚ ਬਜ਼ੁਰਗ ਔਰਤਾਂ ਅਤੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਖਿਲਾਫ਼ ਮੁਰਦਾਬਾਦ ਦੇ ਨਾਅਰਿਆਂ ਵਿੱਚ ਸ਼ਮੂਲੀਅਤ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਵੱਲੋਂ 3 ਦਿਨਾਂ ਤੋਂ ਟੋਲ ਪਲਾਜ਼ਾ ਦੇ ਬਾਹਰ ਲਗਾਇਆ ਗਿਆ ਧਰਨਾ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਪਟਿਆਲਾ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਦਿਨਾਂ ਤੋਂ ਟੋਲ ਪਲਾਜ਼ਾ ਦੇ ਬਾਹਰ ਧਰਨਾ ਲਗਾਇਆ ਗਿਆ ਹੈ।
ਕਿਸਾਨ ਆਗੁ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਹ ਧਰਨਾ ਪਟਿਆਲਾ ਦੇ ਧਰੇੜੀ ਜੱਟਾ ਟੋਲ ਪਲਾਜ਼ਾ ਦੇ ਬਾਹਰ 3 ਦਿਨਾਂ ਲਈ ਆਯੋਜਿਤ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਹ ਧਰਨਾ ਪਟਿਆਲਾ ਦੇ ਵੱਖ-ਵੱਖ ਸਥਾਨਾਂ ਤੇ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ 3 ਕ੍ਰਿਸ਼ੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋ ਤੱਕ ਸੰਘਰਸ਼ ਜਾਰੀ ਰਹੇਗਾ। ਅਸੀਂ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਾਂ ਕਿ ਸਾਡੇ ਨਾਲ ਇਸ ਲੜਾਈ ਵਿੱਚ ਸ਼ਾਮਲ ਹੋਣ। ਜੇਕਰ ਮੋਦੀ ਸਰਕਾਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਸੰਘਰਸ ਹੋਰ ਵੀ ਤਿੱਖਾ ਹੋਵੇਗਾ।
ਇਹ ਵੀ ਪੜੋ:ਮਜੀਠੀਆ ਤੇ ਸਿੱਧੂ ਦਾ ਪਿਆ ਪੇਚਾ, ਹੁਣ ਮਜੀਠੀਆ ਦਾ ਸਿੱਧੂ ਨੂੰ ਜਵਾਬ