ਪਟਿਆਲਾ : ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟਰ 'ਤੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ 2 ਸਾਲ ਹੋ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ 33000 ਦੇ ਕਰੀਬ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਤੋਂ ਇਸ ਸਬੰਧੀ ਸਹਿਯੋਗ ਮੰਗਦਿਆਂ ਕਿਹਾ ਕਿ ਹਾਲੇ ਵੀ ਕਈ ਅਜਿਹੇ ਪਿੰਡ ਜਿਥੋਂ ਨਸ਼ਿਆਂ ਨੂੰ ਜੜ੍ਹੋ ਖ਼ਤਮ ਕਰਨਾ ਹੈ।