ਪਟਿਆਲਾ: ਜ਼ਿਲ੍ਹੇ ਚ ਕਿਸਾਨਾਂ ਨੇ ਪਸੀਆਨਾ ਗਰਿੱਡ ਰੋਡ ’ਤੇ ਬਿਜਲੀ ਦੀ ਘਾਟ ਕਾਰਨ ਜਾਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਝੋਨਾ ਲਗਾਉਣ ਸਮੇਂ ਕਾਫੀ ਦਿੱਕਤਾਂ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਵਾਅਦੇ ਮੁਤਾਬਿਕ ਉਨ੍ਹਾਂ ਨੂੰ 8 ਘੰਟੇ ਬਿਜਲੀ ਮਿਲਣੀ ਚਾਹੀਦੀ ਸੀ ਪਰ ਉਨ੍ਹਾਂ ਨੂੰ 4 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਜੋ ਕਿ ਸਹੀ ਨਹੀਂ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 4 ਘੰਟੇ ਦੀ ਬਿਜਲੀ ਨਾਲ ਉਹ ਪਾਣੀ ਕਿਵੇਂ ਭਰ ਸਕਦੇ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਪਰਵਾਸੀ ਮਜਦੂਰ ਕੰਮ ਦੀ ਘਾਟ ਹੋਣ ਕਾਰਨ ਆਪਣੇ ਘਰ ਨੂੰ ਜਾ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਹੈ।