ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ (Punjabi University) ਪਹੁੰਚਣ ਤੋਂ ਪਹਿਲਾਂ ਯੂਨੀਵਰਸਿਟੀ ਦੇ ਵਿੱਚ ਕਾਫੀ ਹੰਗਾਮਾ ਵੇਖਣ ਨੂੰ ਮਿਲਿਆ। ਸੀਐਮ ਚੰਨੀ (CM Channi) ਦੇ ਯੂਨੀਵਰਸਿਟੀ ਪਹੁੰਚਣ ਤੋਂ ਪਹਿਲਾਂ ਸਮਾਜ ਸੇਵੀ ਲੱਖਾ ਸਿਧਾਣਾ ਯੂਨੀਵਰਸਿਟੀ ਵਿਖੇ ਪਹੁੰਚ ਗਿਆ ਤੇ ਚੰਨੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ।
ਲੱਖਾ ਸਿਧਾਣਾ ਵੱਲੋਂ ਸੀਐਮ ਚੰਨੀ ਨੂੰ ਮੈਮੋਰੰਡਮ ਦੇਣ ਦੀ ਕੋਸ਼ਿਸ਼
ਇਸ ਮੌਕੇ ਲੱਖਾ ਸਿਧਾਣਾ (lakha sidhana) ਦੇ ਵੱਲੋਂ ਸੀਐਮ ਚੰਨੀ (CM Channi) ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਮੰਗਾਂ ਨੂੰ ਲੈ ਕੇ ਮੈਮੋਰੰਡਮ (Memorandum) ਦੇਣ ਦੀ ਕੋਸ਼ਿਸ਼ ਕੀਤੀ ਗਈ। ਪਰ ਇਸ ਖ਼ਬਰ ਦੀ ਭਿਣਕ ਸੁਰੱਖਿਆ ਲਈ ਤਾਇਨਾਤ ਪੁਲਿਸ ਨੂੰ ਪੈ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਲੱਖਾ ਸਿਧਾਣਾ (lakha sidhana) ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸੀਐਮ ਚੰਨੀ ਨਾਲ ਮੁਲਾਕਾਤ ਨਹੀਂ ਕਰ ਦਿੱਤੀ। ਪੁਲਿਸ ਨੇ ਲੱਖੇ ਨੂੰ ਹਿਰਾਸਤ ਵਿੱਚ ਲੈ ਕੇ ਯੂਨੀਵਰਸਿਟੀ ਤੋਂ ਬਾਹਰ ਲਿਜਾ ਕੇ ਛੱਡ ਦਿੱਤਾ। ਬਾਅਦ ਵਿੱਚ ਲੱਖੇ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਪਾ ਕੇ ਆਖਿਆ ਕਿ ਉਹ ਇਥੇ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਦਾ ਘਿਰਾਓ ਕਰਨ ਆਏ ਸਨ।
ਈਟੀਟੀ ਟੈੱਸ ਪਾਸ ਅਧਿਆਪਕਾਂ ਵੱਲੋਂ ਚੰਨੀ ਦਾ ਵਿਰੋਧ
ਇਸ ਮਸਲੇ ਤੋਂ ਬਾਅਦ ਈਟੀਟੀ ਬੇਰੁਜ਼ਗਾਰ (ETT unemployed) ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Channi) ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਦੌਰਾਨ ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਕਾਰ ਧੱਕਾਮੁੱਕੀ ਹੋਈ। ਪ੍ਰਦਰਸ਼ਨਕਾਰੀਆਂ ਦੇ ਵੱਲੋਂ ਇਸ ਮੌਕੇ ਜੰਮਕੇ ਭੜਾਸ ਕੱਢੀ ਗਈ ਅਤੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਪੋਸਟਾਂ ਕੱਢਣ ਤੋਂ ਬਾਅਦ ਰੱਦ ਕਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੌਕਰੀਆਂ ਦੇਣ ਦੀ ਸਰਕਾਰ ਦੀ ਕੋਈ ਮਨਸ਼ਾ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਮੁੱਖ ਮੰਤਰੀ ਨੂੰ ਮਿਲਣਾ ਸੀ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਦੀ ਸਰਕਾਰ ਨੂੰ ਚਿਤਾਵਨੀ
ਇਸ ਮੌਕੇ ਵੱਖ ਵੱਖ ਹੋਰ ਜਥੇਬੰਦੀਆਂ ਵੀ ਯੂਨੀਵਰਸਿਟੀ (University) ਵਿੱਚ ਪਹੁੰਚੀਆਂ ਹੋਈਆਂ ਸਨ ਜਿੰਨ੍ਹਾਂ ਨੇ ਆਖਿਆ ਕਿ ਉਹ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪਰ ਸਰਕਾਰ ਦੀਆਂ ਮੰਗਾਂ ਦੇ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਿਸ ਤਰ੍ਹਾਂ ਚੰਨੀ ਦਾ ਵਿਰੋਧ ਯੂਨੀਵਰਸਿਟੀ (University) ਦੇ ਵਿੱਚ ਹੋਇਆ ਹੈ ਉਸ ਤਰ੍ਹਾਂ ਹੀ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਵਿਰੋਧ ਕੀਤਾ ਜਾਵੇਗਾ।
ਵਿਰੋਧ ਦੌਰਾਨ ਚੰਨੀ ਪਹੁੰਚੇ ਯੂਨੀਵਰਸਿਟੀ
ਓਧਰ ਇਸ ਵਿਰੋਧ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Channi) ਪੰਜਾਬੀ ਯੂਨੀਵਿਰਸਿਟੀ ਪਟਿਆਲਾ (Punjabi University Patiala) ਪਹੁੰਚੇ ਜਿੱਥੇ ਉਨ੍ਹਾਂ ਨੇ ਵਿੱਤੀ ਸੰਕਟ ਵਿੱਚ ਘਿਰੀ ਯੂਨੀਵਰਸਿਟੀ ਦੇ ਲਈ ਕਈ ਅਹਿਮ ਐਲਾਨ ਕੀਤੇ। ਸੀਐਮ ਚੰਨੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਪੰਜਾਬ ਸਰਕਾਰ ਵੱਲੋਂ ਡੇਢ ਸੌ ਕਰੋੜ ਰੁਪਏ ਦਾ ਬੋਝ ਆਪਣੇ ਸਿਰ ਉੱਪਰ ਲਿਆ ਗਿਆ ਹੈ। ਸੀਐਮ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਡੇਢ ਸੌ ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਸੀ ਜੋ ਯੂਨੀਵਰਸਿਟੀ ਨੂੰ ਉਤਾਰਨਾ ਮੁਸ਼ਕਿਲ ਹੋ ਗਿਆ ਸੀ ਜਿਸਦੇ ਚੱਲਦੇ ਹੁਣ ਸਰਕਾਰ ਉਸ ਕਰਜ਼ੇ ਨੂੰ ਉਤਾਰੇਗੀ।