ਪਟਿਆਲਾ:ਪੰਜਾਬ ਸਰਕਾਰ (Government of Punjab) ਖ਼ਿਲਾਫ਼ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇੱਕ ਪਾਸੇ ਜਿੱਥੇ ਕੱਚੇ ਮੁਲਜ਼ਾਮ ਪੱਕੇ ਹੋਣ ਲਈ ਧਰਨੇ ਦੇ ਰਹੇ ਹਨ, ਤਾਂ ਦੂਜੇ ਪਾਸੇ ਕੈਪਟਨ ਸਰਕਾਰ ਵੱਲੋਂ ਕੱਢੇ ਗਏ ਮੁਲਾਜ਼ਮਾਂ (Employees) ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਕੀਤੇ ਜਾ ਰਹੇ ਹਨ। ਦਰਅਸਲ ਅਕਾਲੀ ਦਲ ਦੀ ਸਰਕਾਰ ਸਮੇਂ ਭਰਤੀ ਹੋਏ 7400 ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਨੇ ਕੱਢ ਦਿੱਤਾ ਸੀ। ਇਹ ਮੁਲਾਜ਼ਮ 2016 ਵਿੱਚ ਭਰਤੀ ਹੋਏ ਸਨ।
ਪੰਜਾਬ ਸਰਕਾਰ (Government of Punjab) ਵੱਲੋਂ ਕੱਢੇ ਮੁਲਾਜ਼ਮਾਂ ਵਿੱਚੋਂ 5500 ਮੁਲਾਜ਼ਮ ਪੰਜਾਬ ਪੁਲਿਸ ਵਿੱਚ ਭਰਤੀ ਕੀਤੇ ਗਏ ਸਨ, ਪਰ ਅੱਜ ਉਹ ਹੀ ਭਰਤੀ ਕੀਤੇ ਹੋਏ ਮੁਲਾਜ਼ਮ ਪੰਜਾਬ ਸਰਕਾਰ (Government of Punjab) ਵਿਰੁੱਧ ਸੜਕਾਂ ‘ਤੇ ਪ੍ਰਦਰਸ਼ਨ ਕਰਦੇ ਦਿਖਾਈ ਦੇ ਰਹੇ ਹਨ।
ਪਟਿਆਲਾ ਦੇ ਪਾਸੀ ਰੋਡ ਸਥਿਤ ਪਾਣੀ ਦੀ ਟੈਂਕੀ ‘ਤੇ 30 ਪ੍ਰਦਰਸ਼ਨਕਾਰੀ ਪੈਟਰੋਲ ਦੀਆਂ ਬੋਤਲ ਲੈ ਚੜ੍ਹੇ ਇਹ ਪ੍ਰਦਰਸ਼ਨਕਾਰੀ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਨਵੀਆਂ ਨੌਕਰੀਆਂ ਦੇਣ ਵਿੱਚ ਤਾਂ ਫੇਲ੍ਹ ਸਾਬਿਤ ਹੋਏ ਹੀ ਸਨ, ਸਗੋਂ ਪੁਰਾਣੀਆਂ ਨੌਕਰੀਆਂ ਖੋਹ ਕੇ ਸੂਬੇ ਵਿੱਚ ਹੋ ਬੇਰੁਜ਼ਗਾਰੀ ਫੈਲਾ ਰਹੇ ਹਨ।