ਪੰਜਾਬ

punjab

ETV Bharat / state

ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਸਰਕਾਰ ਵਿਰੁੱਧ ਲਗਾਏ ਪੋਸਟਰ - posters against captain

ਧਰਨੇ ਦੇ ਨੌਂਵੇ ਦਿਨ ਈਟੀਟੀ ਅਧਿਆਪਕਾਂ ਨੇ ਕੈਪਟਨ ਸਰਕਾਰ ਵਿਰੁੱਧ ਲਗਾਏ ਪੋਸਟਰ। ਮੁੱਖ ਮੰਤਰੀ ਨੂੰ ਯਾਦ ਕਰਵਾਏ ਚੋਣਾਂ ਦੌਰਾਨ ਕੀਤੇ ਗਏ ਵਾਅਦੇ। ਪੋਸਟਰਾਂ ਤੇ ਲਿਖਿਆ- 'ਚਾਹੁੰਦਾ ਹੈ ਪੰਜਾਬ, ਕੈਪਟਨ ਪੰਜਾਬ ਤੋਂ ਬਾਹਰ'। ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਦੇ ਰਹੇ ਹਨ ਅਧਿਆਪਕ।

ਪੋਸਟਰ ਲਗਾਉਂਦਾ ਅਧਿਆਪਕ

By

Published : Mar 12, 2019, 7:22 PM IST

ਪਟਿਆਲਾ: ਬਹਾਦਰਗੜ੍ਹ 'ਚ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦਾ ਪਿਛਲੇ ਨੌਂ ਦਿਨਾਂ ਤੋਂ ਧਰਨਾ ਲਗਾਤਾਰ ਜਾਰੀ ਹੈ। ਪਾਣੀ ਦੀ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਤੋਂ ਬਾਅਦ ਹੁਣ ਅਧਿਆਪਕਾਂ ਨੇ ਕੈਪਟਨ ਸਰਕਾਰ ਵਿਰੁੱਧ ਸ਼ਹਿਰ 'ਚ ਪੋਸਟਰ ਲਗਾਉਣੇ ਸੁਰੂ ਕਰ ਦਿੱਤੇ ਹਨ। ਇਨ੍ਹਾਂ ਪੋਸਟਰਾਂ 'ਤੇ ਚੋਣਾਂ ਦੌਰਾਨ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਲਿਖੇ ਗਏ ਹਨ।

ਅਧਿਆਪਕਾਂ ਦਾ ਰੋਸ ਪ੍ਰਦਰਸ਼ਨ

ਅਧਿਆਪਕਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਟੈੱਟ ਪਾਸ ਅਧਿਆਪਕਾਂ ਨੂੰ ਪੱਕੀ ਨੌਕਰੀ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਪ੍ਰਦਰਸ਼ਨਕਾਰੀ ਅਧਿਆਪਕ ਈਟੀਟੀ ਟੈੱਟ ਪਾਸ ਹਨ ਪਰ ਫੇਰ ਵੀ ਉਹ ਬੇਰੁਜ਼ਗਾਰ ਹਨ। ਇਸ ਤੋਂ ਪਹਿਲਾਂ ਅਧਿਆਪਕਾਂ ਨੇ ਪੈਟਰੋਲ ਅਤੇ ਸਲਫ਼ਾਸ ਦੀਆਂ ਗੋਲੀਆਂ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਸੀ ਪਰ ਸੂਬਾ ਸਰਕਾਰ 'ਤੇ ਇਨ੍ਹਾਂ ਦੇ ਪ੍ਰਦਰਸ਼ਨ ਦਾ ਹਾਲੇ ਤੱਕ ਕੋਈ ਅਸਰ ਨਹੀਂ ਹੋਇਆ ਹੈ।

ABOUT THE AUTHOR

...view details