ਪਟਿਆਲਾ: ਵਾਤਾਵਰਣ ਦਿਵਸ ਮੌਕੇ ਈਟੀਵੀ ਭਾਰਤ ਵੱਲੋਂ ਪਟਿਆਲਾ ਵਿਖੇ ਕੂੜੇ ਦੀ ਸਮੱਸਿਆ ਨੂੰ ਸਾਹਮਣੇ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਆਗੂ ਨੀਨਾ ਮਿੱਤਲ ਵੱਲੋਂ ਡੰਪਿੰਗ ਵਾਲੇ ਥਾਂ 'ਤੇ ਪਹੁੰਚ ਕੇ ਲੋਕਾਂ ਨਾਲ ਮਸਲੇ ਦਾ ਹੱਲ ਕਰਨ ਦਾ ਵਾਅਦਾ ਕੀਤਾ ਗਿਆ।
ਪਟਿਆਲਾ: ਡੰਪਿੰਗ ਦੀ ਸਮੱਸਿਆ ਨੂੰ ਲੈ ਕੇ 'ਆਪ' ਨੇ ਚੁੱਕਿਆ ਝੰਡਾ - Garbage rises
ਈਟੀਵੀ ਭਾਰਤ ਵੱਲੋਂ ਪਟਿਆਲਾ ਵਿਖੇ ਕੂੜੇ ਦੀ ਸਮੱਸਿਆ ਨੂੰ ਉਜਾਗਰ ਕੀਤਾ ਗਿਆ ਸੀ ਜਿਸ ਤੋਂ ਬਆਦ ਹੁੁਣ ਆਮ ਆਦਮੀ ਪਾਰਟੀ ਇਸ ਮੁੱਦੇ 'ਤੇ ਕਾਂਗਰਸ ਨੂੰ ਘੇਰਨ ਲਈ ਤਿਆਰ ਹੈ।
ਨੀਨਾ ਮਿੱਤਲ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਦਾ ਹੱਲ ਕੱਢਣ ਲਈ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਇਹ ਮੁੱਦਾ ਚੁੱਕੇਗੀ ਨਾਲ ਹੀ ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਸਰਕਾਰ ਫਿਰ ਵੀ ਇਸ ਵੱਲ ਧਿਆਨ ਨਹੀਂ ਦਿੰਦੀ ਤਾਂ ਉਹ ਸੜਕਾਂ 'ਤੇ ਉੱਤਰ ਪ੍ਰਦਰਸ਼ਨ ਵੀ ਕਰਨਗੇ।
ਨੀਨਾ ਮਿੱਤਲ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਭਗਵੰਤ ਮਾਨ ਨਾਲ ਗੱਲਬਾਤ ਕਰ ਕੇ ਰਣਨੀਤੀ ਬਣਾਉਣਗੇ ਤਾਂ ਜੋ ਇਸ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾ ਸਕੇ।