ਪਟਿਆਲਾ:ਪਾਣੀ ਨੇ ਹਰ ਪਾਸੇ ਤਾਂਡਵ ਮਚਾਇਆ ਹੋਇਆ ਹੈ। ਹਰ ਪਾਸੇ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਇਸ ਦਾ ਅਸਰ ਜਿੱਥੇ ਕਿਸਾਨਾਂ, ਘਰਾਂ, ਆਵਾਜਾਈ 'ਤੇ ਪੈ ਰਿਹਾ ਹੈ। ਉੱਥੇ ਹੀ ਵਿਿਦਆਰਥੀਆਂ 'ਤੇ ਵੀ ਪੈ ਰਿਹਾ ਹੈ। ਪੰਜਾਬ 'ਚ ਵਿਗੜਦੇ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬੀ ਯੂਨੀਵਰਸਿਟੀ 'ਚ 10-7-2023 ਨੂੰ ਹੋਣ ਵਾਲੀਆਂ ਸਾਰੀਆਂ ਹੀ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ, ਭਾਰੀ ਮੀਂਹ ਕਾਰਨ ਲਿਆ ਗਿਆ ਫੈਸਲਾ - ਯੂਨੀਵਰਸਿਟੀ ਦੀ ਵੈਬ ਸਾਈਟ
ਹੁਣ ਪੰਜਾਬੀ ਯੂਨੀਵਰਸਿਟੀ 'ਚ 10-7-2023 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨਹੀਂ ਹੋਣਗੀਆਂ। ਕਿਉਂਕਿ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ। ਪੜ੍ਹੋ ਪੂਰੀ ਖਬਰ...
ਪ੍ਰੀਖਿਆਵਾਂ ਮੁਲਵਤੀ: ਕਾਬਲੇਜ਼ਿਕਰ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੈਸ਼ ਨੋਟ ਜਾਰੀ ਕਰਦੇ ਹੋਏ ਲਿਿਖਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੰਜਾਬ 'ਚ ਜਾਰੀ ਕੀਤੇ ਰੈੱਡ ਅਲਰਟ ਨੂੰ ਵੇਖਦੇ ਹੋਏ ਮਿਤੀ 10-7-23 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਬਾਅਦ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ। ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਡੇਟ-ਸ਼ੀਟਾ ਯੂਨੀਵਰਸਿਟੀ ਦੀ ਵੈਬ-ਸਾਈਟ 'ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।
- ਗੁਰਦਾਸਪੁਰ 'ਚ ਪੁਲਿਸ 'ਤੇ ਗੋਲੀ ਚਲਾ ਕੇ ਫ਼ਰਾਰ ਹੋਏ ਗੈਂਗਸਟਰ, ਦੋ ਪਿਸਤੌਲ ਤੇ ਇੱਕ ਕਾਰ ਹੋਈ ਬਰਾਮਦ
- ਵਿਜੀਲੈਂਸ ਦੀ ਇੱਕ ਹੋਰ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਗ੍ਰਿਫ਼ਤਾਰ
- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ
- ਲੁਧਿਆਣਾ ਪੁਲਿਸ ਨੇ ਸੁਲਝਾਇਆ ਸਿਰ ਕੱਟੀ ਲਾਸ਼ ਦਾ ਮਾਮਲਾ, ਸੀਰੀਅਲ ਕਿਲਰ ਕਾਬੂ, ਪਤੀ-ਪਤਨੀ ਨੇ ਦਿੱਤਾ ਵਾਰਦਾਤ ਨੂੰ ਅੰਜਾਮ
- Mansa News: ਹਸਨਪੁਰ ਵਿੱਚ ਵਿਅਕਤੀ ਨੇ ਪਤਨੀ ਦਾ ਗਲ਼ਾ ਘੁੱਟ ਕੇ ਕੀਤਾ ਕਤਲ, ਪਤਨੀ ਦੇ ਚਰਿੱਤਰ ਉਤੇ ਕਰਦਾ ਸੀ ਸ਼ੱਕ
ਪੰਜਾਬ 'ਚ ਸਕੂਲ ਕੀਤੇ ਬੰਦ:ਸੂਬਾ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਵਰਗੇ ਬਣੇ ਹਾਲਾਤਾਂ ਨੂੰ ਵੇਖਦੇ ਹੋਏ ਸਕੂਲਾਂ 'ਚ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਕਈ ਨਦੀਆਂ ਅਤੇ ਘੱਗਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੇ ਹਨ। ਇੱਕ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣਾ ਬਚਾਅ ਕੀਤਾ ਜਾਵੇ ਕਿਸੇ ਵੀ ਪ੍ਰਕਾਰ ਕੋਈ ਅਣਗਹਿਲੀ ਨਾ ਕੀਤੀ ਜਾਵੇ।ਇਸ ੋਤਂ ਇਲਾਵਾ ਹਰ ਜ਼ਿਲ੍ਹੇ 'ਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਅਤੇ ਹੜ੍ਹਾਂ ਸਬੰਧੀ ਕੋਈ ਵੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।