ਨਾਭਾ: ਦਿੱਲੀ ਬਾਰਡਰ ’ਤੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਤੇ ਬੈਠੇ ਹੋਏ ਹਨ ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਬੀਤੀ ਦਿਨੀਂ ਦਿੱਲੀ ਬਾਰਡਰ ਤੋਂ ਪਰਤੇ ਕਿਸਾਨ ਲਖਵਿੰਦਰ ਸਿੰਘ ਨੇ ਆਪਣੇ ਘਰ ਦੇ ਨਾਲ ਮੋਟਰ ਦੇ ਕੋਠੇ ਦੇ ਅੰਦਰ ਜਾ ਕੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮੌਕੇ ਤੇ ਮ੍ਰਿਤਕ ਦੇ ਰਿਸ਼ਤੇਦਾਰ ਕਰਤਾਰ ਸਿੰਘ ਅਤੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਸਿੰਘ ਨਾਭਾ ਬਲਾਕ ਦੇ ਪਿੰਡ ਵਜੀਦਪੁਰ ਦਾ ਰਹਿਣ ਵਾਲਾ ਹੈ ਜੋ ਕਿ ਕਿਸਾਨੀ ਸੰਘਰਸ਼ ਤੋਂ ਵਾਪਸ ਆਇਆ ਸੀ, ਵਾਪਸ ਆਉਣ ਤੋਂ ਬਾਅਦ ਉਹ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ। ਉਹ ਇਹ ਕਹਿ ਰਿਹਾ ਸੀ ਕਿ ਉਹ ਆਪਣੀ ਜ਼ਮੀਨ ’ਤੇ ਕਿਸੇ ਨੂੰ ਵੀ ਕਬਜ਼ਾ ਨਹੀਂ ਕਰ ਦੇਵੇਂਗਾ। ਜਿਸ ਕਾਰਨ ਉਸ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਇਹ ਵੀ ਪੜੋ: ਪੰਜਾਬ ਅੰਦਰ 24 ਘੰਟਿਆਂ 'ਚ 6,798 ਕੋਰੋਨਾ ਦੇ ਨਵੇਂ ਮਾਮਲੇ, 157 ਮੌਤਾਂ