ਨਾਭਾ:ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ (FARMERS) ਅੰਦੋਲਨ ਚੱਲ ਰਿਹਾ ਹੈ। ਅਤੇ 27 ਸਤੰਬਰ ਨੂੰ ਵੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿੱਚ ਭਾਰਤ ਬੰਦ ਦਾ ਐਲਾਨ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
27 ਸਤੰਬਰ ਨੂੰ ਭਾਰਤ ਬੰਦ ਨੂੰ ਲੈਕੇ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਦੇ ਆਗੂਆਂ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਦੁਕਾਨਦਾਰਾਂ ਅਤੇ ਹਰ ਵਰਗ ਨੂੰ ਬੇਨਤੀ ਕੀਤੀ ਕਿ ਉਹ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਤਾਂ ਜੋ ਕੇਂਦਰ ਸਰਕਾਰ (Central Government) ‘ਤੇ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਦਬਾਅ ਪਾਇਆ ਜਾ ਸਕੇ।
ਇਸ ਮੌਕੇ ਕਿਸਾਨਾਂ ਵੱਲੋਂ ਮੋਦੀ ਸਰਕਾਰ (Central Government) ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। 27 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਨਾਭੇ ਦੀਆਂ ਸੜਕਾਂ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਜਾਵੇਗਾ ਅਤੇ ਇਹ ਧਰਨੇ ਵੱਖ-ਵੱਖ ਥਾਵਾਂ ਲਗਾਏ ਜਾਣਗੇ।