ਪਟਿਆਲਾ:ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਨੇ ਪਟਿਆਲਾ ਦੇ ਸਰਹਿੰਦ ਰੋਡ ਸਥਿਤ ਅਨਾਜ ਮੰਡੀ ’ਚ ਕਣਕ ਦੀ ਫਸਲ ਲਿਆਉਣੀ ਸ਼ੁਰੂ ਕਰ ਦਿੱਤੀ ਹੈ, ਪਰ ਫਸਲ ਦੇ ਨਾਲ ਕਿਸਾਨ ਮੰਡੀਆਂ ਚ ਦੁਖੀ ਦਿਖਾਈ ਦੇ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ 1 ਤਾਰੀਕ ਤੋਂ ਖ਼ਰੀਦ ਸ਼ੁਰੂ ਕਰ ਦੇਣੀ ਚਾਹੀਦੀ ਸੀ। ਉਥੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਥੇ ਨਾ ਤਾਂ ਕੋਈ ਪਾਣੀ ਦਾ ਪ੍ਰਬੰਧ ਹੈ ਤੇ ਨਾ ਹੀ ਕੋਈ ਲਾਈਟ ਜਾਂ ਕੋਈ ਪੱਖੇ ਦਾ। ਕਿਸਾਨਾਂ ਤੇ ਮਜ਼ਦੂਰਾਂ ਦਾ ਮੰਡੀਆਂ ਦੇ ਵਿੱਚ ਬੁਰਾ ਹਾਲ ਹੋਇਆ ਪਿਆ ਹੈ।
ਇਹ ਵੀ ਪੜੋ: ਸੋਨੀਆ ਗਾਂਧੀ ਵੱਲੋਂ ਕਾਂਗਰਸੀ ਮੁੱਖ ਮੰਤਰੀਆਂ ਨਾਲ ਵਰਚੁਅਲ ਮੀਟਿੰਗ