ਪਟਿਆਲਾ: ਜ਼ਿਲ੍ਹੇ ’ਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਨੇ ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਇੱਕ ਮੰਚ ’ਤੇ ਇਕੱਠੇ ਹੋ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਯੂਨੀਅਨ ਦੀਆਂ ਮਹਿਲਾਵਾਂ ਨੇ ਵੀ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।
ਤੇਲ ਕੀਮਤਾਂ ਖ਼ਿਲਾਫ਼ ਕਿਸਾਨਾਂ ਨੇ ਖੋਲ੍ਹਿਆ ਮੋਰਚਾ - ਕਿਸਾਨ ਯੂਨੀਅਨ
ਜ਼ਿਲ੍ਹੇ ’ਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਨੇ ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਇੱਕ ਮੰਚ ’ਤੇ ਇਕੱਠੇ ਹੋ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਯੂਨੀਅਨ ਦੀਆਂ ਮਹਿਲਾਵਾਂ ਨੇ ਵੀ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।
ਇਸ ਮੌਕੇ ਗੱਲਬਾਤ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਧਿਆਨ ਸਿੰਘ ਧਨਾ ਨੇ ਦੱਸਿਆ ਕਿ ਮੋਦੀ ਸਰਕਾਰ ਅੰਬਾਨੀ-ਅਡਾਨੀ ਦੇ ਇਸ਼ਾਰਿਆਂ ’ਤੇ ਚਲ ਰਹੀ ਹੈ ਤੇ ਹਰ ਰੋਜ ਤੇਲ, ਗੈਸ ਸਿਲੰਡਰ, ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ।
ਦੂਜੇ ਪਾਸੇ ਕਿਸਾਨ ਔਰਤਾਂ ਨੇ ਦੱਸਿਆ ਕਿ ਸਾਨੂੰ ਹੁਣ ਘਰ ਦਾ ਗੁਜਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ ਮੋਦੀ ਸਰਕਾਰ ਰੋਜ਼ਾਨਾ ਹੀ ਕਿਸਾਨਾਂ ਨੂੰ ਮਾਰਨ ਦੀਆਂ ਨੀਤੀਆ ਅਪਣਾਈ ਜਾ ਰਹੀਆਂ ਹਨ। ਇਹ ਹੁਣ ਬਹੁਤ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜੋ ਕਿ ਬਰਦਾਸਤ ਨਹੀਂ ਕੀਤੀ ਜਾ ਸਕਦੀ। ਸੰਗਰਸ਼ ਵਿੱਚ ਇੱਕ ਵਿਦਿਆਰਥੀ ਆਨਲਾਈਨ ਪੇਪਰ ਦਿੰਦਾ ਹੋਇਆ ਵੀ ਦਿਖਾਈ ਦਿੱਤਾ, ਉਸ ਵਿਦਿਆਰਥੀ ਨੇ ਕਿਹਾ ਪਹਿਲਾ ਸਾਡੇ ਕਿਸਾਨ, ਫੇਰ ਸਾਡੀ ਪੜ੍ਹਾਈ।