ਪੰਜਾਬ

punjab

ਦਿੱਲੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਾਲ ਸਿੰਘ ਦਾ ਅੰਤਿਮ ਸਸਕਾਰ

By

Published : Dec 16, 2020, 9:53 PM IST

ਦਿੱਲੀ ਵਿਖੇ ਸੰਘਰਸ਼ ਦੌਰਾਨ ਪਟਿਆਲਾ ਦੇ ਪਿੰਡ ਸਹੌਲੀ ਦੇ ਕਿਸਾਨ ਪਾਲ ਸਿੰਘ ਦਾ ਬੁੱਧਵਾਰ ਨੂੰ ਪਿੰਡ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਗਮਗੀਨ ਮਾਹੌਲ ਵਿੱਚ ਸਸਕਾਰ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇਹ ਨੂੰ ਕਿਸਾਨੀ ਝੰਡੇ ਵਿੱਚ ਲਪੇਟਿਆ ਗਿਆ। ਕਿਸਾਨ ਆਗੂਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਲਈ ਵੱਧ ਤੋਂ ਵੱਧ ਮੁਆਵਜ਼ੇ ਦੀ ਮੰਗ ਵੀ ਕੀਤੀ।

ਦਿੱਲੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਾਲ ਸਿੰਘ ਦਾ ਅੰਤਿਮ ਸਸਕਾਰ
ਦਿੱਲੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਾਲ ਸਿੰਘ ਦਾ ਅੰਤਿਮ ਸਸਕਾਰ

ਨਾਭਾ: ਬੀਤੇ ਦਿਨ ਦਿੱਲੀ ਵਿਖੇ ਕੜਾਕੇ ਦੀ ਠੰਢ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਜਾਨ ਗੁਆ ਚੁੱਕੇ ਪਿੰਡ ਸਹੌਲੀ ਦੇ ਕਿਸਾਨ ਪਾਲ ਸਿੰਘ ਦਾ ਗਮਗੀਨ ਮਾਹੌਲ ਵਿੱਚ ਸਸਕਾਰ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਜਿਵੇਂ ਹੀ ਮ੍ਰਿਤਕ ਕਿਸਾਨ ਦੀ ਦੇਹ ਪਿੰਡ ਲਿਆਂਦੀ ਗਈ ਤਾਂ ਬਜ਼ੁਰਗ ਪਾਲ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਸੀ। ਅੰਤਿਮ ਸਸਕਾਰ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਪਾਲ ਸਿੰਘ ਦੇ ਮ੍ਰਿਤਕ ਸਰੀਰ ਨੂੰ ਕਿਸਾਨੀ ਝੰਡੇ ਵਿੱਚ ਲਪੇਟਿਆ ਗਿਆ। ਰਿਸ਼ਤੇਦਾਰ ਅਤੇ ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਪਾਲ ਦੇ ਪਰਿਵਾਰ ਲਈ ਸਰਕਾਰ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਦਿੱਲੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਪਾਲ ਸਿੰਘ ਦਾ ਅੰਤਿਮ ਸਸਕਾਰ

ਮ੍ਰਿਤਕ ਦੇ ਭਾਣਜੇ ਭਗਵੰਤ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਨੇਕ ਸਿੰਘ ਨੇ ਕਿਹਾ ਕਿ ਮ੍ਰਿਤਕ ਪਾਲ ਸਿੰਘ ਪਿਛਲੇ ਪੰਜ ਦਿਨ ਤੋਂ ਸਿੰਘੂ ਬਾਰਡਰ 'ਤੇ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣ ਗਿਆ ਸੀ, ਜਿਥੇ ਬੀਤੀ ਰਾਤ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਹ ਦੁਖਦਾਈ ਖ਼ਬਰ ਪਿੰਡ ਪੁੱਜੀ ਤਾਂ ਮਾਹੌਲ ਗਮਗੀਨ ਹੋ ਗਿਆ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ।

ਕਿਸਾਨ ਆਗੂ ਨੇ ਕਿਹਾ ਕਿ ਖੇਤੀ ਸੰਘਰਸ਼ ਦੌਰਾਨ ਹੁਣ ਤੱਕ ਪੰਜਾਬ ਦੇ 20 ਦੇ ਕਰੀਬ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਜਿੱਥੇ ਪਿਛਲੇ 21 ਦਿਨਾਂ ਤੋਂ ਕਿਸਾਨ ਦਿੱਲੀ ਬਾਰਡਰਾਂ ਤੇ ਧਰਨਾ ਦੇ ਰਹੇ ਹਨ, ਪਰ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ।

ਉਨ੍ਹਾਂ ਕਿਹਾ ਕਿ ਕਿਸਾਨ ਪਾਲ ਸਿੰਘ ਕੋਲ 2 ਏਕੜ ਤੋਂ ਘੱਟ ਜ਼ਮੀਨ ਸੀ ਅਤੇ ਸਿਰ 'ਤੇ ਕਰਜ਼ਾ ਵੀ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਿਸਾਨ ਦੀ ਮੌਤ ਨਾਲ ਬਹੁਤ ਵੱਡਾ ਘਾਟਾ ਪਿਆ ਹੈ ਜਿਥੇ ਪਹਿਲਾਂ ਹੀ ਘਰ ਦਾ ਗੁਜਾਰਾ ਬੜੀ ਮੁਸ਼ਕਿਲ ਨਾਲ ਚਲਦਾ ਸੀ। ਹੁਣ ਤਾਂ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੋ ਗਈ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਸਾਰ ਲਵੇ ਅਤੇ ਵੱਧ ਤੋਂ ਵੱਧ ਮੁਆਵਜ਼ਾ ਪੀੜਤ ਪਰਿਵਾਰ ਨੂੰ ਦੇਵੇ।

ABOUT THE AUTHOR

...view details