ਪਟਿਆਲਾ: ਪਗੜੀ ਸੰਭਾਲ ਜੱਟਾ ਲਹਿਰ ਦੇ ਤਹਿਤ ਅੱਜ ਪਟਿਆਲਾ ਦੇ ਆਜ਼ਾਦ ਨਗਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਕਿਸਾਨਾਂ ਦੇ ਹੱਕ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ। ਇਸ ਹੜਤਾਲ ਵਿੱਚ ਕਾਫੀ ਵੱਡੀ ਗਿਣਤੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਹਿਲਾਵਾਂ ਨੇ ਹਿੱਸਾ ਲਿਆ।
ਕਿਸਾਨ ਮਹਿਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਰੋਜ਼ਾਨਾ ਹੀ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਰੋਜ਼ਾਨਾ ਹੀ ਮੋਦੀ ਸਰਕਾਰ ਨੇ ਲਗਾਤਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਪਰ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਕਿਸਾਨਾਂ ਦੀ ਹਿਮਾਇਤ ਵਿੱਚ ਭੁੱਖ ਹੜਤਾਲ ਕੀਤੀ ਹੈ।