ਪਟਿਆਲਾ:ਜ਼ਿਲ੍ਹੇ ਦੀ ਕੇਂਦਰੀ ਸੁਧਾਰ ਜੇਲ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਮਿਲਣ ਲਈ ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਪਟਿਆਲਾ ਜੇਲ੍ਹ ਵਿੱਚ ਪਹੁੰਚੇ ਹਨ। ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਤਰ ਕੌਰ ਬਾਦਲ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
ਮੁਲਾਕਾਤ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਬਿਕਰਮ ਮਜੀਠੀਆ ਦਾ ਖਾਸ ਧਿਆਨ ਰੱਖਣ ਦੀ ਲੋੜ ਹੈ। ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਏਡੀਜੀਪੀ ਹਰਪ੍ਰੀਤ ਸਿੱਧੂ ਉੱਪਰ ਸਵਾਲ ਚੁੱਕੇ ਹਨ ਜਿੰਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਦਾ ਵਾਧੂ ਇੰਚਾਰਜ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੱਧੂ ਨਾਲ ਪਰਿਵਾਰਿਕ ਝਗੜਾ ਚੱਲਦਾ ਰਿਹਾ ਹੈ। ਉਨ੍ਹਾਂ ਖਦਸ਼ਾ ਜਤਾਇਆ ਹੈ ਕਿ ਹਰਪ੍ਰੀਤ ਸਿੱਧੂ ਮਜੀਠੀਆ ਨਾਲ ਕੁਝ ਵੀ ਗ਼ਲਤ ਕਰ ਸਕਦਾ ਹੈ, ਇਸ ਲਈ ਮਜੀਠੀਆ ਦਾ ਧਿਆਨ ਰੱਖਣ ਦੀ ਲੋੜ ਹੈ।
ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਹਰਸਿਮਰਤ ਬਾਦਲ ਦਾ ਵੱਡਾ ਬਿਆਨ ਹਰਸਿਮਰਤ ਬਾਦਲ ਨੇ ਕਿਹਾ ਕਿ ਮਜੀਠੀਆ ਜੇਲ੍ਹ ਵਿੱਚ ਚੜ੍ਹਦੀ ਕਲਾ ਵਿੱਚ ਹੈ ਕਿਉਂਕਿ ਉਹ ਤਕੜਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਵਿਰੋਧੀ ਪਾਰਟੀਆਂ ਖਿਲਾਫ਼ ਜੰਮ ਕੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਰਾਜਸੀ ਕਿੜ ਕੱਢੀ ਜਾ ਰਹੀ ਹੈ। ਇਸ ਕਰਕੇ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੱਧੂ ਨੂੰ ਇਸ ਲਈ ਜੇਲ੍ਹ ਦੇ ਅਧਿਾਕਾਰ ਦਿੱਤੇ ਗਏ ਹਨ ਕਿਉਂਕਿ ਉਨ੍ਹਾਂ ਦੀ ਉਸ ਨਾਲ ਪਰਿਵਾਰਿਕ ਦੁਸ਼ਮਣੀ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਮਜੀਠੀਆ ਨੂੰ ਜੇਲ੍ਹ ਵਿੱਚ ਇੱਕ ਛੋਟੀ ਜਿਹੀ ਕੋਠੜੀ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਨੇ ਕਤਲ ਕੀਤੇ ਉਨ੍ਹਾਂ ਨੂੰ ਏਸੀ ਕਮਰਿਆਂ ਵਿੱਚ ਰੱਖਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਜੰਮਕੇ ਹਰਪ੍ਰੀਤ ਸਿੱਧੂ ਖਿਲਾਫ ਭੜਾਸ ਕੱਢੀ ਹੈ। ਮਜੀਠੀਆ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਉੱਪਰ ਤੱਕ ਪਹੁੰਚ ਦੀ ਵੀ ਗੱਲ ਕਹੀ ਹੈ।
ਇਹ ਵੀ ਪੜ੍ਹੋ:CM ਮਾਨ ਨੂੰ ਰਾਜਾ ਵੜਿੰਗ ਦਾ ਠੋਕਵਾਂ ਜਵਾਬ !