ਨਾਭਾ :ਪਿਛਲੇ ਲੰਮੇਂ ਸਮੇਂ ਤੋਂ ਵੱਖ ਵੱਖ ਮੁੱਦਿਆਂ ਨੂੰ ਲੈਕੇ ਵਿਵਾਦਾਂ ਵਿੱਚ ਚੱਲ ਰਹੀਆਂ ਪੰਜਾਬ ਦੀਆਂ ਜੇਲ੍ਹਾਂ ਮੁੜ ਤੋਂ ਸੁਰਖੀਆਂ ਵਿੱਚ ਹਨ। ਦਰਅਸਲ ਹੁਣ ਨਾਭਾ ਦੀਨਵੀਂ ਜ਼ਿਲ੍ਹਾ ਜੇਲ੍ਹ (New District Jail of Nabha) 'ਚ ਚੋਰੀ ਦੇ ਦੋਸ਼ਾਂ ਅਧੀਨ ਬੰਦ ਹਵਾਲਾਤੀ ਦਵਿੰਦਰ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ (Deportee Davinder Singh committed suicide) ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਵਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 26 ਸਾਲ ਸੀ। ਮ੍ਰਿਤਕ ਪਿਛਲੇ 2 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ।
ਮ੍ਰਿਤਕ ਹਵਾਲਾਤੀ ਦੀ ਲਾਸ਼: ਹਵਾਲਾਤੀ ਦਵਿੰਦਰ ਸਿੰਘ (Detainee Davinder Singh died) ਦੀ ਮੌਤ ਤੋਂ ਬਾਅਦ ਨਾਭਾ ਦੇ ਜੱਜ ਅਤੇ ਨਾਇਬ ਤਹਿਸੀਲਦਾਰ ਰਾਜ ਵਰਿੰਦਰ ਸਿੰਘ ਧਨੋਆ ਮੌਕੇ 'ਤੇ ਜਾਇਜ਼ਾ ਲੈਣ ਜੇਲ੍ਹ ਪਹੁੰਚੇ। ਮ੍ਰਿਤਕ ਹਵਾਲਾਤੀ ਦੀ ਲਾਸ਼ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ। ਸਵੇਰੇ ਸਿਵਲ ਹਸਪਤਾਲ ਨਾਭਾ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ।