ਪੰਜਾਬ

punjab

ETV Bharat / state

ਸਿਹਤ ਤੇ ਸਿੱਖਿਆ, ਪੰਜਾਬ ਸਰਕਾਰ ਦੀਆਂ ਮੁਢੱਲੀਆਂ ਤਰਜੀਹਾਂ 'ਚ ਸ਼ਾਮਲ: ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ, ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਇਸ ਕਰਕੇ ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ ਇਨ੍ਹਾਂ ਖੇਤਰਾਂ 'ਚ ਵੱਡੇ ਸੁਧਾਰ ਲਿਆਂਦੇ ਗਏ ਹਨ।

ਫ਼ੋਟੋ
ਫ਼ੋਟੋ

By

Published : Mar 1, 2021, 8:27 PM IST

ਪਟਿਆਲਾ: ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿੱਚ ਵਾਧਾ ਅਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਇਸ ਨੂੰ ਸਬ ਡਵੀਜ਼ਨ ਹਸਪਤਾਲ ਬਣਾਉਣ ਦਾ ਨੀਂਹ ਪੱਥਰ ਰੱਖਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੀ ਮੌਜੂਦ ਸਨ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ, ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਇਸ ਕਰਕੇ ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ ਇਨ੍ਹਾਂ ਖੇਤਰਾਂ 'ਚ ਵੱਡੇ ਸੁਧਾਰ ਲਿਆਂਦੇ ਗਏ ਹਨ।

ਸਿਹਤ, ਸਿੱਖਿਆ ਪੰਜਾਬ ਸਰਕਾਰ ਦੀਆਂ ਮੁਢੱਲੀਆਂ ਤਰਜੀਹਾਂ 'ਚ ਸ਼ਾਮਲ: ਬਲਬੀਰ ਸਿੱਧੂ

ਸਿੱਧੂ ਨੇ ਐਲਾਨ ਕੀਤਾ ਕਿ ਘਨੌਰ ਹਸਪਤਾਲ ਵਿਖੇ ਮਾਈ ਦੌਲਤਾਂ ਜੱਚਾ-ਬੱਚਾ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਐਮ.ਆਰ.ਆਈ. ਤੇ ਸੀ.ਟੀ ਸਕੈਨ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਉਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਗੰਭੀਰ ਉਪਰਾਲੇ ਕਰ ਰਹੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵਿਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ, ਵਾਰਡ ਅਟੈਂਡੈਂਟਾਂ ਆਦਿ ਦੀਆਂ 4000 ਖਾਲੀ ਅਸਾਮੀਆਂ ਦੀ ਭਰਤੀ ਕੀਤੀ ਹੈ।

ABOUT THE AUTHOR

...view details