ਪਟਿਆਲਾ: ਭਾਰਤ-ਪਾਕਿ ਦੇ ਵਿਚਾਲੇ ਵਧੇ ਤਨਾਅ ਦੇ ਮੱਦੇਨਜ਼ਰ ਪੰਜਾਬ ਦੇ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਕਦਮ ਚੁੱਕਦੇ ਪੁਲਿਸ ਕਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।
ਸੂਬਾ ਸਰਕਾਰ ਨੇ ਇਸ ਦੇ ਨਾਲ ਹੀ ਸੁਰੱਖਿਆ ਵਧਾ ਦਿੱਤੀ ਹੈ ਤੇ ਅਧਿਕਾਰੀਆਂ ਨੂੰ ਅਲਰਟ ‘ਤੇ ਰਹਿਣ ਦੇ ਹੁਕਮ ਦਿੱਤੇ ਹਨ। ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਖੇਤਰਾਂ ‘ਚ ਸੁਰੱਖਿਆ ਦੇ ਜ਼ਿਆਦਾ ਇੰਤਜ਼ਾਮ ਕੀਤੇ ਗਏ ਹਨ। ਖੁਫੀਆ ਜਾਣਕਾਰੀ ਮਿਲੀ ਹੈ ਕਿ ਗੁਆਂਢੀ ਮੁਲਕ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਤੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਰਹੱਦੀ ਸੂਬਿਆਂ ‘ਚ ਘੁਸਪੈਠ ਕਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਹੈ। ਰੇਲਵੇ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰੇਕ ਯਾਤਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਨੇ ਪੁਲਸੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ - ਚੈਕਿੰਗ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ 'ਚ ਹਾਈ ਅਲਰਟ ਰੱਬ ਦੇ ਆਸਰੇ ਹੀ ਹੈ। ਇਸ ਦੀ ਤਾਜ਼ਾ ਮਿਸਾਲ ਹਾਲ ਹੀ 'ਚ ਆਈ ਇੱਕ ਵੀਡੀਓ 'ਚ ਮਿਲ ਰਹੀ ਹੈ।
ਪਟਿਆਲਾ
ਇਸ ਦੇ ਮੱਦੇਨਜ਼ਰ ਈਟੀਵੀ ਭਾਰਤ ਦੀ ਟੀਮ ਨੇ ਜਦੋਂ ਪੰਜਾਬ ਦੇ ਮੁੱਖੀ ਮੰਤਰੀ ਦੇ ਸ਼ਹਿਰ ਪਟਿਆਲਾ ਦੇ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਤਾਂ ਉੱਥੇ ਤਾਇਨਾਤ ਪੁਲਿਸ ਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਕਰੀ ਤਾਂ ਉਨ੍ਹਾਂ ਦਾ ਕਹਿਣਾਂ ਸੀ ਹਰੇਕ ਯਾਤਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਪੁਲਿਸ ਦਾ ਕੋਈ ਵੀ ਅਧਿਕਾਰੀ ਰੇਲਵੇ ਦੇ ਆਉਣ-ਜਾਣ ਵਾਲੇ ਰਸਤੇ 'ਤੇ ਕਿਸੇ ਦੀ ਚੈਕਿੰਗ ਕਰਦਾ ਵਿਖਾਈ ਨਹੀ ਦਿੱਖ ਰਿਹਾ।