ਨਾਭਾ:ਪੰਜਾਬ ਵਿੱਚ ਦਿਨੋਂ ਦਿਨ ਸੜਕ ਹਾਦਸਿਆਂ (Road accidents) ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਹੁਣ ਇਨ੍ਹਾਂ ਸੜਕਾਂ ਨੂੰ ਖ਼ੂਨੀ ਸੜਕਾਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਜਿਸ ਦੀ ਤਾਜ਼ਾ ਮਿਸਾਲ ਨਾਭਾ (Nabha) ਤੋਂ ਵੇਖਣ ਨੂੰ ਮਿਲੀ ਹੈ। ਬੀਤੀ ਰਾਤ ਨਾਭਾ (Nabha) ਦੇ ਪਿੰਡ ਲੱਧਾਹੇੜੀ ਵਿਖੇ ਇੱਕ ਤੇਜ਼ ਰਫਤਾਰ ਕਾਰ ਤੇ ਛੋਟਾ ਹਾਥੀ ਵਿਚਕਾਰ ਟੱਕਰ ਹੋ ਗਈ। ਹਾਦਸੇ ਵਿੱਚ ਛੋਟੇ ਹਾਥੀ ਦੇ ਡਰਾਈਵਰ ਦੀ ਮੌਤ (death) ਹੋ ਗਈ ਜਦਕਿ ਨਾਲ ਬੈਠੇ ਵਿਅਕਤੀ ਦੀਆਂ ਲੱਤਾਂ ਟੁੱਟ ਗਈਆਂ। ਜਿਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ (Rajindra Hospital) ਵਿੱਚ ਭਰਤੀ ਕਰਵਾਇਆ ਗਿਆ ਹੈ। ਛੋਟੇ ਹਾਥੀ ‘ਚ ਸਵਾਰ 2 ਮੱਝਾਂ ਅਤੇ ਉਨ੍ਹਾਂ ਦੇ 2 ਕੱਟਰੂਆਂ ਦੀ ਵੀ ਮੌਕੇ ‘ਤੇ ਹੀ ਮੌਤ (death) ਹੋ ਗਈ। ਹਾਦਸੇ ਦਾ ਮੁੱਖ ਕਾਰਨ ਕਾਰ ਦੇ ਤੇਜ਼ ਰਫ਼ਤਾਰ (Car drivers responsible for the accident ) ਦੱਸੀ ਜਾ ਰਹੀ ਹੈ।
ਹਾਦਸੇ ਵਿੱਚ ਮਰਨ ਵਾਲੇ ਵਿਅਕਤੀ ਦੀ ਸੁਖਬੀਰ ਸਿੰਘ ਵਜੋਂ ਪਛਾਣ ਹੋਈ ਹੈ। ਜੋ ਪਿੰਡ ਲੱਧੇਹਾੜੀ ਦਾ ਰਹਿਣ ਵਾਲਾ ਸੀ। ਜਦਕਿ ਹਾਦਸੇ ਵਿੱਚ ਜ਼ਖ਼ਮੀ ਵਿਅਕਤੀ ਦੀ ਜੋਗਿੰਦਰ ਸਿੰਘ ਵਜੋਂ ਪਛਾਣ ਹੋਈ ਹੈ।
ਇਸ ਮੌਕੇ ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਖੰਨਾ ਮੰਡੀ ਤੋਂ ਪਸ਼ੂ ਲੈ ਕੇ ਘਰ ਆ ਰਿਹਾ ਸੀ ਤਾਂ ਪਿੰਡ ਪਹੁੰਚਣ ਤੋਂ ਪਹਿਲਾਂ ਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਸੁਖਬੀਰ ਸਿੰਘ ਦੀ ਮੌਤ (death) ਹੋ ਗਈ ਹੈ ਅਤੇ ਨਾਲ ਹੀ ਕੁਝ ਦੁੱਧ ਵਾਲੇ ਪਸ਼ੂ ਵੀ ਮਰ ਗਏ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਦਾ ਪਰਿਵਾਰ ਬਹੁਤ ਗਰੀਬ ਹੈ। ਇਸ ਲਈ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਕਾਰ ਸਵਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।