ਨਾਭਾ:ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ। ਇਸ ਨੂੰ ਦੇਖਦਿਆਂ ਕਿਸਾਨ ਲਗਾਤਾਰ ਦਿੱਲੀ ਬਾਰਡਰਾਂ ’ਤੇ ਕੂਚ ਕਰ ਰਹੇ ਹਨ ਜਿਸ ਦੇ ਤਹਿਤ ਬੀਤੇ ਕੱਲ੍ਹ ਨਾਭਾ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਂਕੜੇ ਕਿਸਾਨ ਆਗੂ ਦਿੱਲੀ ਵਿਖੇ ਟ੍ਰੇਨ ਰਾਹੀਂ ਰਵਾਨਾ ਹੋਏ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਥੇਬੰਦੀ ਆਗੂ ਤਿੰਨ ਜ਼ਿਲ੍ਹਿਆਂ ਦੇ ਵਿਚੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਪਹੁੰਚ ਰਹੇ ਹਨ ਜਿਸ ਵਿੱਚ ਪਟਿਆਲਾ ਜ਼ਿਲ੍ਹਾ ਫਤਹਿਗੜ੍ਹ ਅਤੇ ਹੁਸ਼ਿਆਰਪੁਰ ਸ਼ਾਮਲ ਹਨ।