ਪਟਿਆਲਾ:ਬਲਵੰਤ ਸਿੰਘ ਰਾਜੋਆਣਾ ਵੱਲੋਂ ਚੌਥੇ ਦਿਨ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰੁਘਵੀਰ ਸਿੰਘ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ 'ਚ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਐੱਸ.ਜੀ.ਪੀ.ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੀ ਮੌਜ਼ੂਦ ਸਨ।
ਜਥੇਦਾਰ ਦੀ ਅਪੀਲ 'ਤੇ ਤੋੜੀ ਭੁੱਖ ਹੜਤਾਲ:ਕਾਬਲੇਜ਼ਿਕਰ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਵੱਲੋਂ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਗਈ, ਜਿਸ ਨੂੰ ਸਵੀਕਾਰ ਕਰਦੇ ਹੋਏ ਬਲਵੰਤ ਸਿੰਘ ਰਾਜੋਆਣਾ ਵੱਲੋਂ ਪਿੱਛਲੇ ਚਾਰ ਦਿਨਾਂ ਤੋਂ ਜਾਰੀ ਭੁੱਖ ਹੜਤਾਲ ਨੂੰ ਖ਼ਤਮ ਕਰ ਦਿੱਤੀ ਗਈ। ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਜਲ ਛਕ ਕੇ ਆਪਣੀ ਭੁੱਖ ਹੜਤਾਲ ਨੂੰ ਖ਼ਤਮ ਕੀਤਾ ਗਿਆ।
ਕਿਉਂ ਕੀਤੀ ਸੀ ਭੁੱਖ ਹੜਤਾਲ: ਦਰਅਸਲ ਨਰਾਜ਼ਗੀ ਦੇ ਚੱਲਦੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ। ਦੱਸ ਦਈਏ ਕਿ ਉਨ੍ਹਾਂ ਦੀ ਰਿਹਾਈ ਅਤੇ ਸਜ਼ਾ ਮੁਆਫੀ ਦੀ ਅਪੀਲ ਪਿੱਛਲੇ ਕਈ ਸਾਲਾਂ ਤੋਂ ਪੈਂਡਿੰਗ ਪਈ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਹੁਣ ਇਸ ਵਿੱਚ ਦਖਲ ਦੇਣਾ ਪੈ ਰਿਹਾ ਹੈ। ਰਾਜੋਆਣਾ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵੱਲੋਂ 2011 ਵਿੱਚ ਰਾਸ਼ਟਰਪਤੀ ਨੂੰ ਦਿੱਤੀ ਗਈ ਰਹਿਮ ਦੀ ਅਪੀਲ ਵਾਪਸ ਲੈ ਲਵੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਉਨ੍ਹਾਂ ਦੀ ਮੌਤ ਦੀ ਸਜ਼ਾ 'ਤੇ ਇਕਪਾਸੜ ਫੈਸਲਾ ਲੈਣਾ ਚਾਹੀਦਾ ਹੈ। ਉਹ ਅਕਾਲੀ ਦਲ ਤੋਂ ਇਸ ਗੱਲੋਂ ਵੀ ਨਾਰਾਜ਼ ਹਨ ਕਿ 10 ਸਾਲ ਰਾਜ ਅਤੇ ਕੇਂਦਰ ਵਿੱਚ ਇਕੱਠੇ ਰਹਿਣ ਦੇ ਬਾਵਜੂਦ ਉਸ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਅਤੇ ਨਾ ਹੀ ਉਸ ਦੀ ਸਜ਼ਾ ਬਾਰੇ ਕੋਈ ਫੈਸਲਾ ਲਿਆ ਗਿਆ।
- ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੇ ਸਾਜਿਸ਼ ਦੀ ਜਾਂਚ, ਅਮਰੀਕਾ ਤੋਂ ਅਗਲੇ ਹਫਤੇ ਭਾਰਤ ਆਉਣਗੇ ਅਧਿਕਾਰੀ
- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਮੀਟਿੰਗ, ਬਿਕਰਮ ਮਜੀਠੀਆ ਨੇ ਕਿਹਾ 'ਸਰਕਾਰ ਨੂੰ ਚੁੱਕਣੇ ਚਾਹੀਦੇ ਯੋਗ ਕਦਮ'
- Mohit Pandey : ਮੋਹਿਤ ਪਾਂਡੇ ਚੁਣੇ ਗਏ ਅਯੁੱਧਿਆ ਰਾਮ ਮੰਦਰ ਦੇ ਪੁਜਾਰੀ, ਦੁੱਧੇਸ਼ਵਰ ਵੇਦ ਵਿਦਿਆਪੀਠ ਤੋਂ ਕੀਤੀ ਸਿੱਖਿਆ ਹਾਸਿਲ