ਪਟਿਆਲਾ: ਸੂਬੇ 'ਚ ਧੋਖਾਧੜੀ ਦੇ ਮਾਮਲੇ ਅਕਸਰ ਸੁਣਨ ਨੂੰ ਮਿਲਦੇ ਹਨ। ਜਿਸ 'ਚ ਲੋਕਾਂ ਨੂੰ ਝੂਠ ਬੋਲ ਕੇ ਆਮ ਹੀ ਠੱਗਿਆ ਜਾਂਦਾ ਹੈ। ਅਜਿਹਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਮੀਗ੍ਰੇਸ਼ਨ ਦਫ਼ਤਰ ਇਕ ਵਿਅਕਤੀ ਵਲੋਂ ਲੋਕਾਂ ਨਾਲ ਪੈਸਿਆਂ ਦੀ ਠੱਗੀ ਮਾਰੀ ਗਈ ਸੀ।
ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਉਡਾਣ ਇਮੀਗ੍ਰੇਸ਼ਨ ਵਲੋਂ ਉਨ੍ਹਾਂ ਨਾਲ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀਆਂ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਕਿ ਗੁਰਪ੍ਰੀਤ ਸਿੰਘ ਵਲੋਂ ਅਰਬਨ ਅਸਟੇਟ ਦੇ ਇਲਾਕੇ ਅਧੀਨ ਇਮੀਗ੍ਰੇਸ਼ਨ ਦਫ਼ਤਰ ਖੋਲ੍ਹਿਆ ਗਿਆ ਸੀ, ਜਿਸ ਰਾਹੀ ਉਕਤ ਮੁਲਜ਼ਮ ਵਲੋਂ ਠੱਗੀਆਂ ਮਾਰੀਆਂ ਗਈਆਂ ਸੀ।
ਇਹ ਵੀ ਪੜ੍ਹੋ:ਵੱਡੀ ਖ਼ਬਰ: ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਮੰਦਰ ਨੇੜੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ