ਨਾਭਾ: ਨਗਰ ਨਿਗਮ ਚੋਣ ਦੀਆਂ ਵੋਟਿੰਗ ਜਾਰੀ ਹੈ। ਲੋਕ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਆਪਣੇ ਵੋਟ ਦਾ ਭੁਗਤਾਨ ਕਰ ਰਹੇ ਹਨ। ਦੱਸ ਦਈਏ ਕਿ ਨਾਭਾ ਵਿਖੇ 22 ਵਾਰਡਾਂ 'ਤੇ ਵੋਟਿੰਗ ਹੋ ਰਹੀ ਹੈ, ਜਿਸਦੇ ਚੱਲਦੇ ਪਟਿਆਲਾ ਦੇ ਐਸਐਸਪੀ ਵਿਕਰਮਜੀਤ ਦੁੱਗਲ ਅਤੇ ਪਟਿਆਲਾ ਦੇ ਡੀਸੀ ਕੁਮਾਰ ਅਮਿਤ ਮੌਕੇ ਭਾਰੀ ਫੋਰਸ ਸਮੇਤ ਬੂਥਾਂ ਦਾ ਦੌਰਾ ਕੀਤਾ।
ਵੋਟਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਨਾਭਾ ਵਿਖੇ ਐਸਐਸਪੀ ਅਤੇ ਡੀਸੀ ਨੇ ਭਾਰੀ ਫੋਰਸ ਸਮੇਤ ਕੀਤਾ ਪੋਲਿੰਗ ਬੂਥਾਂ ਦਾ ਦੌਰਾ ਇਸ ਮੌਕੇ ਐਸਐਸਪੀ ਵਿਕਰਮਜੀਤ ਦੁੱਗਲ ਅਤੇ ਡੀਸੀ ਕੁਮਾਰ ਅਮਿਤ ਨੇ ਸਾਰੇ ਬੂਥਾਂ ਦਾ ਦੌਰਾ ਕੀਤਾ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਭੁਗਤਾਨ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਪੂਰੇ ਪਟਿਆਲੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਇਮ ਹੈ ਅਤੇ ਹੁਣ ਤੱਕ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਜ਼ਿਲ੍ਹੇ ਵਿੱਚ ਵੇਖਣ ਨੂੰ ਨਹੀਂ ਮਿਲੀ।
ਐਸਐਸਪੀ ਦੁੱਗਲ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਨਾਲ ਹੀ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਤਾਂ ਜੋ ਲੋਕ ਵੱਧ ਚੜ੍ਹ ਕੇ ਵੋਟ ਪਾਉਣ।