ਪਟਿਆਲਾ:ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿੱਚ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ ਅਤੇ ਇੱਕ ਵਾਰ ਫਿਰ ਉਨ੍ਹਾਂ ਨੇ ਆਪਣੀ ਹੀ ਸਰਕਾਰ ਤੇ ਸਵਾਲ ਚੁੱਕੇ ਉਨ੍ਹਾਂ ਨੇ ਕਿਹਾ,ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਹੋਈ ਮੀਟਿੰਗ ਅਤੇ ਕਈ ਮੰਤਰੀਆਂ ਦੀ ਛੁੱਟੀ ਹੋਣ ਸਬੰਧੀ ਪੁੱਛਣ ਤੇ ਜੇਲ੍ਹ ਮੰਤਰੀ ਨੇ ਕਿਹਾ, ਇਹ ਤਾਂ ਸੋਨੀਆ ਗਾਂਧੀ ਜਾਂ ਮੁੱਖ ਮੰਤਰੀ ਹੀ ਦੱਸ ਸਕਦੇ ਹਨ।
ਲੜਾਈ ਕੈਪਟਨ ਨਾਲ ਨਹੀਂ ਮੁੱਦਿਆਂ ਦੀ ਹੈ- ਸੁਖਜਿੰਦਰ ਰੰਧਾਵਾ - ਸੋਨੀਆ ਗਾਂਧੀ
ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਪਹੁੰਚੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਸਾਡੀ ਕੋਈ ਨਿੱਜੀ ਲੜਾਈ ਨਹੀਂ ਹੈ।
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਤੇ ਸਾਧੇ ਨਿਸ਼ਾਨੇ
ਕਿ ਕਿਸ ਦੀ ਛੁੱਟੀ ਹੋਣੀ ਹੈ, ਅਤੇ ਕਿਸ ਨੂੰ ਮੰਤਰੀ ਬਣਾਇਆ ਜਾਣਾ ਹੈ, ਜੇਲ੍ਹ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ ਸਾਡੀ ਕੋਈ ਨਿੱਜੀ ਲੜਾਈ ਨਹੀਂ ਹੈ, ਪਰ ਪੰਜਾਬ ਦੇ ਮੁੱਦਿਆਂ ਕਰਕੇ ਅਸੀਂ ਉਨ੍ਹਾਂ ਤੋਂ ਸਵਾਲਾਂ ਦੇ ਜਵਾਬ ਮੰਗਦੇ ਹਾਂ।
ਇਹ ਵੀ ਪੜ੍ਹੋ:-ਕੈਪਟਨ ਕੈਬਨਿਟ ਦਾ ਵਿਸਥਾਰ ਜਲਦ, ਕਈ ਮੰਤਰੀਆਂ ਦੀ ਹੋਵੇਗੀ ਛੁੱਟੀ-ਸੂਤਰ