ਪੰਜਾਬ

punjab

ETV Bharat / state

ਉੱਘੇ ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਦਿਹਾਂਤ - sukhbir badal

ਬਕਮਾਲ ਕਬੱਡੀ ਖਿਡਾਰੀ ਨਰਿੰਦਰ ਸਿੰਘ ਜੋ ਕਿ ਬਿੱਟੂ ਦੁਗਾਲ ਦੇ ਨਾਂਅ ਤੋਂ ਮਸ਼ਹੂਰ ਸੀ ਅਤੇ ਉਸ ਦੀ ਕਬੱਡੀ ਦੇ ਕੌਮਾਂਤਰੀ ਪੱਧਰ 'ਤੇ ਕਾਫ਼ੀ ਚਰਚੇ ਸਨ। ਬਿੱਟੂ ਦੁਗਾਲ ਨੇ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਏ ਪਹਿਲੇ ਵਿਸ਼ਵ ਕਬੱਡੀ ਕੱਪ ਤੋਂ ਆਪਣੀ ਪਹਿਚਾਣ ਬਣਾਈ ਸੀ।

ਬਿੱਟੂ ਦੁਗਾਲ (ਫ਼ਾਈਲ ਫ਼ੋਟੋ)

By

Published : May 13, 2019, 12:01 PM IST

ਚੰਡੀਗੜ੍ਹ: ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਮਸ਼ਹੂਰ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੇ ਦਿਹਾਂਤ ਦੀ ਖ਼ਬਰ ਹੈ। ਦੁਗਾਲ ਦੀ ਮੌਤ ਦੀ ਖ਼ਬਰ ਆਉਂਦੇ ਹੀ ਕਬੱਡੀ ਖੇਡ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਛਾ ਗਈ।

ਬਿੱਟੂ ਦੇ ਪ੍ਰਸ਼ੰਸਕਾਂ ਤੋਂ ਇਲਾਵਾ ਸਾਬਕਾ ਉਪ ਮੁੱਖ-ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਸ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ।

ਕਬੱਡੀ ਖਿਡਾਰੀ ਬਿੱਟੂ ਦੁਗਾਲ ਹਸਪਤਾਲ ਵਿਖੇ ਜ਼ੇਰੇ ਇਲਾਜ਼ ਦੌਰਾਨ (ਫ਼ਾਈਲ ਫ਼ੋਟੋ)

ਪਿਛਲੇ ਮਹੀਨੇ ਦੀ 16 ਅਪ੍ਰੈਲ ਨੂੰ ਬਿੱਟੂ ਨੂੰ ਅਚਾਨਕ ਸਿਰ ‘ਚ ਦਰਦ ਉੱਠਿਆ, ਜਿਸ ਤੋਂ ਮਗਰੋਂ ਉਸ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਦੇ ਦਿਮਾਗ ਦੀ ਨਾੜੀ ਫਟਣ ਦਾ ਇਲਾਜ ਸ਼ੁਰੂ ਕਰ ਦਿੱਤਾ। ਹਾਲਤ 'ਚ ਸੁਧਾਰ ਨਾ ਦੇਖਦੇ ਹੋਏ ਡਾਕਟਰਾਂ ਨੇ ਬਿੱਟੂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਡਾਕਟਰ ਬਿੱਟੂ ਦਾ ਲਗਾਤਾਰ ਇਲਾਜ ਕਰ ਰਹੇ ਸਨ, ਪਰ ਉਸ ਨੂੰ ਬਚਾ ਨਾ ਸਕੇ।

ਕਬੱਡੀ ਖਿਡਾਰੀ ਨਰਿੰਦਰ ਸਿੰਘ ਨੂੰ ਬਿੱਟੂ ਦੁਗਾਲ ਦੇ ਨਾਂਅ ਤੋਂ ਹੀ ਮਸ਼ਹੂਰ ਸੀ ਅਤੇ ਉਸ ਦੀ ਖੇਡ ਦੇ ਕੌਮਾਂਤਰੀ ਪੱਧਰ 'ਤੇ ਚਰਚੇ ਸਨ। ਬਿੱਟੂ ਦੁਗਾਲ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਪਹਿਲੇ ਵਿਸ਼ਵ ਕਬੱਡੀ ਕੱਪ ਤੋਂ ਆਪਣੀ ਪਹਿਚਾਣ ਬਣਾਈ ਸੀ। ਇਸ ਤੋਂ ਬਾਅਦ ਬਿੱਟੂ ਦੀ ਪ੍ਰਸਿੱਧੀ ਚਹੁੰ ਪਾਸੇ ਫੈਲ ਗਈ। ਕਬੱਡੀ ਮੇਲਿਆਂ ਤੋਂ ਇਲਾਵਾ ਕਈ ਪੰਜਾਬੀ ਗੀਤਾਂ ਵਿੱਚ ਵੀ ਬਿੱਟੂ ਦੀ ਖੇਡ ਦੀ ਮਿਸਾਲ ਦਿੱਤੀ ਜਾਂਦੀ ਹੈ।

ਇਸ ਤੋਂ ਇਲਾਵਾ ਸਾਲ 2003 ਵਿੱਚ ਇੰਗਲੈਂਡ ਅਤੇ 2004 ਵਿੱਚ ਕੈਨੇਡਾ ਵਿਖੇ ਵੀ ਕਬੱਡੀ ਕੱਪ ਖੇਡਿਆ।

ABOUT THE AUTHOR

...view details