ਪਟਿਆਲਾ:ਨਾਭਾ ਵਿਖੇ ਪਹੁੰਚੇ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਨਾਭਾ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਸ਼ਹਿਰ ਨਿਵਾਸੀਆਂ ਨੇ ਜ਼ੋਰਦਾਰ ਸਵਾਗਤ ਕੀਤਾ। ਕਾਕਾ ਰਣਦੀਪ ਸਿੰਘ ਨਾਭਾ ਨੇ ਬਿਜਲੀ ਸੰਕਟ ਤੇ ਬੋਲਦਿਆਂ ਕਿਹਾ ਕਿ ਬਿਜਲੀ ਸੰਕਟ ਸਾਰੇ ਦੇਸ਼ ਵਿੱਚ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਬਲੈਕ ਆਊਟ ਵਰਗੀ ਸਥਿਤੀ ਕਾਂਗਰਸ ਸਰਕਾਰ ਪੈਦਾ ਨਹੀਂ ਹੋਣ ਦੇਵੇਗੀ।
ਰਣਦੀਪ ਨੇ ਡੀ.ਏ.ਪੀ. ਖਾਦ ਦੀ ਕਿਲਤ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ 1.97 ਲੱਖ ਮੀਟ੍ਰਿਕ ਟਨ ਪੰਜਾਬ ਪਹੁੰਚ ਗਈ ਹੈ। ਰਣਦੀਪ ਨੇ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਨਿਰਦਈ ਰਵੱਈਆ ਅਤੇ ਨਿੰਦਣਯੋਗ ਦੱਸਿਆ ਰਣਦੀਪ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਨਿਰਦਈ ਰਵੱਈਏ ਦੀ ਜ਼ੋਰਦਾਰ ਢੰਗ ਨਾਲ ਨਿੰਦਾ ਕੀਤੀ।
ਉਨਾਂ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਵਾਪਰੀ ਮੰਦਭਾਗੀ ਘਟਨਾ ਨੇ ਭਾਜਪਾ ਸਮੇਤ ਕੇਂਦਰ ਅਤੇ ਯੂ.ਪੀ. ਦੀ ਸਰਕਾਰ ਦੇ ਮੱਥੇ 'ਤੇ ਕਲੰਕ ਲਾਇਆ ਹੈ। ਉਨਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣਾ ਚਾਹੀਦਾ ਹੈ।
ਪੰਜਾਬ ਦੇ ਖੇਤੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੇ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇਸ਼ 'ਚ ਕੋਲੇ ਦੇ ਸੰਕਟ ਦੇ ਬਾਵਜੂਦ ਪੰਜਾਬ 'ਚ ਬਲੈਕ ਆਊਟ ਵਰਗੀ ਸਥਿਤੀ ਪੈਦਾ ਨਹੀਂ ਹੋਣ ਦੇਵੇਗੀ। ਰਣਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬਿਜਲੀ ਸੰਕਟ ਦੇ ਹੱਲ ਲਈ ਪੁਖ਼ਤਾ ਇੰਤਜਾਮ ਕੀਤੇ ਹਨ। ਜਿਸ ਕਰਕੇ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਕੋਲੇ ਦੀ ਖੇਪ ਦੀ ਸਪੈਸ਼ਲ ਰੇਲਗੱਡੀ ਬਹੁਤ ਜਲਦ ਪੰਜਾਬ ਪਹੁੰਚ ਰਹੀ ਹੈ।
ਉਨਾਂ ਹੋਰ ਦੱਸਿਆ ਕਿ ਪੰਜਾਬ 'ਚ ਡੀ.ਏ.ਪੀ ਖਾਦ ਦੀ ਵੀ ਕੋਈ ਕਿਲਤ ਨਹੀਂ ਆਵੇਗੀ ਅਤੇ 1.97 ਲੱਖ ਮੀਟ੍ਰਿਕ ਟਨ ਪੰਜਾਬ ਪੁੱਜ ਰਹੀ ਹੈ।
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਨਣ ਮਗਰੋਂ ਨਾਭਾ ਦੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਅੱਜ ਮੁੜ ਨਾਭਾ ਪੁੱਜੇ ਸ. ਰਣਦੀਪ ਸਿੰਘ ਨਾਭਾ ਆਪਣੇ ਸਵਰਗੀ ਪਿਤਾ ਤੇ ਸਾਬਕਾ ਮੰਤਰੀ ਸ. ਗੁਰਦਰਸ਼ਨ ਸਿੰਘ ਦੀ ਨਾਭਾ-ਪਟਿਆਲਾ ਬਾਈਪਾਸ ਨੇੜੇ ਸਥਿਤ ਯਾਦਗਾਰ ਵਿਖੇ ਨਤਮਸਤਕ ਹੋਏ। ਜਿੱਥੇ ਉਨਾਂ ਨੇ ਪੰਜਾਬ ਦੇ ਲੋਕਾਂ ਦੀ ਨਿਰੰਤਰ ਨਿਰਸਵਾਰਥ ਸੇਵਾ ਕਰਨ ਦਾ ਪ੍ਰਣ ਦੁਹਰਾਇਆ।