ਪਟਿਆਲਾ : ਪਿੰਡ ਕੱਲ੍ਹੇ ਮਾਜਰਾ ਦੇ ਨੌਜਵਾਨਾਂ ਵੱਲੋਂ ਇਸ ਸਾਲ ਵੀ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਰੇਲਵੇ ਸਟੇਸ਼ਨ ਪਟਿਆਲਾ 'ਤੇ ਆਉਣ ਵਾਲੇ ਯਾਤਰੀਆਂ ਨੂੰ ਲੰਗਰ ਛਕਾਇਆ ਗਿਆ।
ਪਿੰਡ ਕਲ੍ਹੇਮਾਜਰਾ ਦੇ ਨੌਜਵਾਨ ਨੇ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਸਾਡੇ ਪਿੰਡ ਵੱਲੋਂ ਹਰੇਕ ਸਾਲ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਨਗਰ ਵਿੱਚ ਅਤੇ ਨਗਰ ਦੇ ਬਾਹਰ ਜਾ ਕੇ ਵੀ ਜਗ੍ਹਾ-ਜਗ੍ਹਾ ਉੱਤੇ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਜਿਸ ਦੇ ਚੱਲਦਿਆਂ ਪਟਿਆਲਾ ਦੇ ਰੇਲਵੇ ਸਟੇਸ਼ਨ ਉੱਪਰ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਲਰੇਲਗੱਡੀਆਂ ਵਿੱਚ ਆਉਣ-ਜਾਣ ਵਾਲੇ ਯਾਤਰੀਆਂ ਨੂੰ ਗੁਰੂ ਦਾ ਲੰਗਰ ਛਕਾਇਆ ਗਿਆ।
ਲੰਗਰ ਦੇ ਪ੍ਰਬੰਧਕਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਹੈ ਇਸ ਲੰਗਰ ਵਿੱਚ ਸਭ ਤੋਂ ਵਧੀਆ ਗੱਲ ਇਹ ਹੈ ਕਿ ਲੰਗਰ ਬਿਲਕੁਲ ਸਾਦੇ ਰੂਪ ਵਿੱਚ ਛਕਾਇਆ ਜਾ ਰਿਹਾ ਹੈ।