ਪਟਿਆਲਾ:ਭਾਸ਼ਾ ਵਿਭਾਗ ਪੰਜਾਬ (Department of Languages Punjab) ਵੱਲੋਂ ਪੰਜਾਬ ਦਿਵਸ ਨੂੰ ਸਮਰਪਿਤ ਪੰਜਾਬੀ ਮਾਹ-2021 ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ (Minister of Higher Education and Languages of Punjab) ਪਰਗਟ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਪੰਜਾਬੀ ਭਾਸ਼ਾ ਨੂੰ ਵੱਡੇ ਪੱਧਰ 'ਤੇ ਲਗਾਉਣ ਦੇ ਲਈ ਹਰ ਕਦਮ ਪੰਜਾਬ ਸਰਕਾਰ ਨਵੀਆਂ ਨੀਤੀਆਂ ਲੈ ਕੇ ਆ ਰਹੀ ਹੈ। ਪੰਜਾਬੀ ਭਾਸ਼ਾ (Punjabi language) ਨੂੰ ਵੱਡੇ ਪੱਧਰ ਤੇ ਲਿਜਾਣ ਦੇ ਲਈ ਜੋ ਵੀ ਪਹਿਲ ਕਦਮੀ ਕਰਨੀ ਪਈ, ਉਹ ਪਹਿਲ ਦੇ ਆਧਾਰ 'ਤੇ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਾਸ਼ਾ ਕਿਸੇ ਵੀ ਸਮਾਜ ਦਾ ਅਹਿਮ ਪਹਿਲੂ ਹੁੰਦੀ ਹੈ ਅਤੇ ਜੋ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦੇ ਹਨ ਉਹ ਆਪਣੀਆਂ ਜੜ੍ਹਾਂ ਗਵਾ ਲੈਂਦੇ ਹਨ। ਜੋ ਕੌਮਾਂ ਆਪਣੀ ਮਾਂ ਬੋਲੀ ਤੋਂ ਦੂਰ ਹੋ ਜਾਂਦੀਆਂ ਹਨ, ਉਹ ਖ਼ਤਮ ਹੋ ਜਾਂਦੀਆਂ ਹਨ।