ਪੰਜਾਬ

punjab

ETV Bharat / state

ਲਾਅ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਰੁੱਧ ਕੀਤਾ ਧਰਨਾ ਪ੍ਰਦਰਸ਼ਨ

ਪਟਿਆਲਾ ਦੀ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ 6 ਵਿਦਿਆਰਥੀਆਂ ਨੂੰ ਮੁਅੱਤਲ ਕੀਤੇ ਜਾਣ ਦੇ ਵਿਰੋਧ 'ਚ ਕੀਤਾ ਗਿਆ।

ਲਾਅ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਰੁੱਧ ਕੀਤਾ ਧਰਨਾ ਪ੍ਰਦਰਸ਼ਨ

By

Published : Mar 16, 2019, 2:34 PM IST

ਪਟਿਆਲਾ: ਜ਼ਿਲ੍ਹੇ ਦੇ ਸਿੱਧੂਵਾਲ ਪਿੰਡ ਵਿਖੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸਾਸ਼ਨ ਦੇ ਵਿਰੁੱਧ ਰਾਤ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਬੀਤੇ ਦਿਨੀਂ ਯੂਨੀਵਰਸਿਟੀ ਵੱਲੋਂ 6 ਵਿਦਿਆਰਥੀਆਂ ਨੂੰ ਮੁਅੱਤਲ ਕੀਤਾ ਗਿਆ ਸੀ। ਜਿਸ ਦੇ ਵਿਰੋਧ ਵਿੱਚ ਸਾਰੇ ਵਿਦਿਆਰਥੀ ਇਕੱਠੇ ਹੋਕੇ ਪ੍ਰਦਰਸ਼ਨ ਕਰ ਰਹੇ ਹਨ।

ਲਾਅ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਰੁੱਧ ਕੀਤਾ ਧਰਨਾ ਪ੍ਰਦਰਸ਼ਨ

ਵਿਦਿਆਰਥੀਆਂ ਨੇ ਪ੍ਰਬੰਧਕੀ ਅਫ਼ਸਰ ਐੱਸ.ਪੀ ਸਿੰਘ ਉਪਰ ਮਾੜਾ ਵਿਵਹਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਤੋਂ ਬਾਹਰ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਮੈਸ ਵਿੱਚ ਖਾਣਾ ਵਧੀਆ ਨਾਲ ਮਿਲਣ ਕਰਕੇ ਉਨ੍ਹਾਂ ਵੱਲੋਂ ਵਿਰੋਧ ਕੀਤਾ ਗਿਆ ਜਿਸਦੇ ਚਲਦੇ ਹੀ 6 ਵਿਦਿਆਰਥੀਆਂ ਨੂੰ ਮੁਅੱਤਲ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਯੂਨੀਵਰਸਿਟੀ ਅੰਦਰ ਮੀਡੀਆ ਕਰਮੀਆਂ ਨੂੰ ਜਾਣ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ।

ABOUT THE AUTHOR

...view details