ਪਟਿਆਲਾ: ਡੇਰਾ ਸਿਰਸਾ ਪ੍ਰੇਮੀ ਕਤਲ ਮਾਮਲੇ ਦੇ ਦੋਸ਼ੀਆਂ ਮਹਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਪਟਿਆਲਾ ਦੇ ਸੀਨੀਅਰ ਜੱਜ ਗੁਰਬਿੰਦਰ ਸਿੰਘ ਜੌਹਲ ਦੀ ਰਿਹਾਇਸ਼ 'ਤੇ ਪੇਸ਼ ਕਰਕੇ 4 ਦਿਨਾਂ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਡੇਰਾ ਪ੍ਰੇਮੀ ਕਤਲ ਮਾਮਲਾ: ਦੋਸ਼ੀਆਂ ਨੂੰ ਜ਼ਿਲ੍ਹਾ ਸੈਸ਼ਨ ਜੱਜ ਕੋਲ ਪੇਸ਼ ਕਰ ਹਾਸਲ ਕੀਤਾ 4 ਦਿਨ ਦਾ ਪੁਲਿਸ ਰਿਮਾਂਡ
ਡੇਰਾ ਸਿਰਸਾ ਪ੍ਰੇਮੀ ਦਾ ਕਤਲ ਕਰਨ ਵਾਲੇ ਦੋਸ਼ੀਆਂ ਜ਼ਿਲ੍ਹਾ ਸੈਸ਼ਨ ਜੱਜ ਕੋਲ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
ਕਤਲ ਮਾਮਲੇ ਦਾ ਮੁਲਜ਼ਮ
ਦੋਹਾਂ ਦੋਸ਼ੀਆਂ ਦਾ ਮੈਡੀਕਲ ਜੱਜ ਕੋਲ ਪੇਸ਼ ਕਰਨ ਤੋਂ ਬਾਅਦ ਕਰਵਾਇਆ ਗਿਆ ਜੋ ਕਿ ਪਹਿਲਾਂ ਹੋਣਾ ਚਾਹੀਦਾ ਸੀ। ਦੋਸ਼ੀਆਂ ਨੂੰ ਮੈਡੀਕਲ ਕਰਵਾ ਕੇ ਪਟਿਆਲਾ ਦੀ ਸਪੈਸ਼ਲ ਬ੍ਰਾਂਚ ਸੀਆਈਏ ਸਟਾਫ਼ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ ਜਿੱਥੇ ਉਨ੍ਹਾਂ ਤੋਂ ਕਤਲ ਕਰਨ ਦੇ ਕਾਰਨ ਜਾਨਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਜੜ੍ਹ ਤੱਕ ਪਹੁੰਚਿਆ ਜਾ ਸਕੇ।
ਦੂਜੇ ਪਾਸੇ ਪ੍ਰਸ਼ਾਸਨ 'ਤੇ ਸਵਾਲ ਖੜੇ ਹੁੰਦੇ ਹਨ ਕਿ ਇੰਨੀ ਵੱਡੀ ਸੁਰੱਖਿਅਤ ਜੇਲ੍ਹ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਦਾ ਰਾਡਾਂ ਮਾਰ ਕੇ ਕਤਲ ਕਿਵੇਂ ਕਰ ਦਿੱਤਾ ਗਿਆ।