ਪਟਿਆਲਾ: ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੇ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਮਨਿੰਦਰ ਸਿੰਘ ਦੇ ਪਰਿਵਾਰ ਨੇ ਮਨਿੰਦਰ ਸਿੰਘ ਦੀ ਜਾਨ ਨੂੰ ਖਤਰਾ ਹੋਣ ਦਾ ਖ਼ਦਸ਼ਾ ਜ਼ਾਹਿਰ ਕਰਦਿਆਂ ਅਦਾਲਤ ਨੂੰ ਅਪੀਲ ਕੀਤੀ ਹੈ। ਪੀੜਤ ਪਰਿਵਾਰ ਨੇ ਅਦਾਲਤ ਨੂੰ ਗੁਹਾਰ ਲਗਾਈ ਹੈ ਕਿ ਪਰਿਵਾਰ ਨੂੰ ਮਨਿੰਦਰ ਸਿੰਘ ਨਾਲ ਮੁਲਾਕਾਤ ਕਰਨ ਦਾ ਸਮਾਂ ਦਿੱਤਾ ਜਾਵੇ ਕਿਉਂਕਿ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪਰਿਵਾਰ ਨੂੰ ਮਨਿੰਦਰ ਸਿੰਘ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਕੁੱਝ ਦੱਸ ਰਹੇ ਹਨ।
ਡੇਰਾ ਪ੍ਰੇਮੀ ਕਤਲ ਮਾਮਲਾ: ਦੋਸ਼ੀ ਮਨਿੰਦਰ ਸਿੰਘ ਦੇ ਪਰਿਵਾਰ ਨੇ ਅਦਾਲਤ ਨੂੰ ਲਗਾਈ ਗੁਹਾਰ
ਮਹਿੰਦਰ ਪਾਲ ਬਿੱਟੂ ਕਤਲ ਮਾਮਲੇ 'ਚ ਮੁਲਜ਼ਮ ਮਨਿੰਦਰ ਸਿੰਘ ਦੇ ਪਰਿਵਾਰ ਨੇ ਉਸ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ 'ਤੇ ਸਵਾਲ ਕੀਤੇ ਹਨ। ਪਰਿਵਾਰ ਨੇ ਅਦਾਲਤ ਵੱਲ ਕੂਚ ਕੀਤੀ ਅਤੇ ਮਨਿੰਦਰ ਸਿੰਘ ਨਾਲ ਮੁਲਾਕਾਤ ਕਰਨ ਦਾ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ।
ਵਕੀਲ ਬਲਜਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਮੁਤਾਬਕ ਪਹਿਲਾਂ ਪਰਿਵਾਰ ਨੂੰ ਮਨਿੰਦਰ ਸਿੰਘ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ, ਜਿਸ ਤੋਂ ਬਾਅਦ ਹੀ ਮੈਡੀਕਲ ਅਤੇ ਅਗਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਬਾਬਤ ਉਨ੍ਹਾਂ ਵੱਲੋਂ ਅੱਜ ਅਦਾਲਤ ਵਿੱਚ ਇੱਕ ਅਰਜ਼ੀ ਦਾਖ਼ਲ ਕੀਤੀ ਗਈ ਹੈ ਜਿਸ ਤੋਂ ਬਾਅਦ ਅਦਾਲਤ ਨੇ ਡੀ.ਐੱਸ.ਪੀ. ਨਾਭਾ ਨੂੰ ਤਲਬ ਕੀਤਾ ਹੈ।
ਇਸ ਮੌਕੇ ਸਿੱਖ ਜਥੇਬੰਦੀਆਂ ਵੀ ਪਰਿਵਾਰ ਨਾਲ ਖੜੀਆਂ ਨਜ਼ਰ ਆਇਆਂ ਅਤੇ ਯੂਨਾਇਟੇਡ ਸਿੱਖ ਪਾਰਟੀ ਦੇ ਨੇਤਾ ਜਸਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਚਾਹੀਦਾ ਸੀ ਕਿ ਉਹ ਪਰਿਵਾਰ ਨੂੰ ਮਨਿੰਦਰ ਸਿੰਘ ਬਾਰੇ ਜਾਣਕਾਰੀ ਦਿੰਦੇ।