ਪੰਜਾਬ

punjab

ਸਰਕਾਰ ਦੀ ਸ਼ਹਿ 'ਤੇ ਪੁਲਿਸ ਕਰ ਰਹੀ ਗੁੰਡਾਗਰਦੀ: ਚੰਦੂਮਾਜਰਾ

By

Published : Jun 26, 2019, 5:19 PM IST

Updated : Jun 26, 2019, 5:37 PM IST

ਪਟਿਆਲਾ ਦੇ ਹਲਕਾ ਸਨੌਰ ਵਿਖੇ ਪੁਲਿਸ ਕਰਮਚਾਰੀਆਂ ਸਾਹਮਣੇ ਕੁੱਝ ਲੋਕਾਂ ਨੇ ਇੱਕ ਵਿਅਕਤੀ ਨਾਲ ਕੁੱਟਮਾਰ ਕੀਤੀ। ਜ਼ਖ਼ਮੀ ਵਿਅਕਤੀ ਦਾ ਹਾਲ ਪੁੱਛਣ ਲਈ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ।

ਜ਼ਖ਼ਮੀ ਵਿਅਕਤੀ

ਪਟਿਆਲਾ: ਪਟਿਆਲਾ ਦੇ ਹਲਕਾ ਸਨੌਰ ਵਿਖੇ ਬੀਤੇ ਦਿਨੀਂ ਇੱਕ ਵਿਅਕਤੀ ਨੂੰ ਥਾਣੇ ਵਿੱਚ ਬੁਲਾ ਕੇ ਪੁਲਿਸ ਕਰਮਚਾਰੀਆਂ ਦੇ ਸਾਹਮਣੇ ਕੁਝ ਵਿਅਕਤੀਆਂ ਵੱਲੋਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਕੁੱਟਮਾਰ ਦਾ ਸ਼ਿਕਾਰ ਇਹ ਵਿਅਕਤੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।

ਹੁਣ ਇਹ ਮਾਮਲਾ ਕਾਫ਼ੀ ਗਰਮ ਹੁੰਦਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਉੱਤੇ ਵਿਰੋਧੀ ਪਾਰਟੀਆਂ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਇਸ ਵਿਅਕਤੀ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪੁੱਜੇ।

ਵੇਖੋ ਵੀਡੀਓ
ਜਿੱਥੇ ਕੁੱਟਮਾਰ ਦਾ ਸ਼ਿਕਾਰ ਹੋਏ ਇਸ ਵਿਅਕਤੀ ਨੇ ਆਪਣੀ ਹੱਡ ਬੀਤੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸੁਣਾਈ, ਉੱਥੇ ਹੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੁਲਿਸ ਦੀ ਗੁੰਡਾਗਰਦੀ ਦਿਨੋ-ਦਿਨ ਸਾਹਮਣੇ ਆ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਸ਼ਹਿ ਉੱਤੇ ਪੁਲਿਸ ਪ੍ਰਸ਼ਾਸਨ ਲੋਕਾਂ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਖੇਡ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਜਿਸ ਦੇ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਉੱਤੇ ਕੁੱਟਮਾਰ ਕਰਨ ਵਾਲੇ ਬਾਹਰਲੇ ਅਨਸਰਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਉਹ ਹਾਈਕੋਰਟ ਤੱਕ ਵੀ ਜਾਣਗੇ ਅਤੇ ਇਸ ਵਿਅਕਤੀ ਨੂੰ ਜ਼ਰੂਰ ਇਨਸਾਫ਼ ਦਿਵਾਉਣਗੇ।

Last Updated : Jun 26, 2019, 5:37 PM IST

ABOUT THE AUTHOR

...view details