ਪੰਜਾਬ

punjab

ETV Bharat / state

ਮਨੀਸ਼ਾ ਗੁਲਾਟੀ ਨੇ ਮਹਿਲਾਵਾਂ ਦੀਆਂ ਸੁਣੀਆ ਸਮੱਸਿਆਵਾਂ - ਮਹਿਲਾਵਾਂ

ਪਟਿਆਲਾ ਵਿਚ ਮਨੀਸ਼ਾ ਗੁਲਾਟੀ ਨੇ ਮਹਿਲਾਵਾਂ (Women) ਦੀ ਦੀਆਂ ਸਮੱਸਿਆਵਾਂ ਸੁਣੀਆ ਅਤੇ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਮੱਸਿਆਂ ਦੂਰ ਹੋਣਗੀਆ।

ਮਨੀਸ਼ਾ ਗੁਲਾਟੀ ਨੇ ਮਹਿਲਾਵਾਂ ਦੀਆਂ ਸੁਣੀਆ ਸਮੱਸਿਆਵਾਂ
ਮਨੀਸ਼ਾ ਗੁਲਾਟੀ ਨੇ ਮਹਿਲਾਵਾਂ ਦੀਆਂ ਸੁਣੀਆ ਸਮੱਸਿਆਵਾਂ

By

Published : Aug 3, 2021, 9:54 AM IST

ਪਟਿਆਲਾ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ (Chairperson) ਮਨੀਸ਼ਾ ਗੁਲਾਟੀ ਪਟਿਆਲਾ ਦੇ ਸਰਕਟ ਹਾਊਸ ਵਿਖੇ ਮਹਿਲਾਵਾਂ ਦੀਆਂ ਮੁਸ਼ਕਿਲਾਂ ਸੁਣ ਲਈ ਪਹੁੰਚੀ।ਇਸ ਮੌਕੇ ਮਨੀਸ਼ਾ ਗੁਲਾਟੀ ਨੇ ਵਿਸ਼ਵਾਸ ਦਿਵਾਇਆ ਹੈ ਕਿ ਤੁਹਾਡੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ।

ਮਨੀਸ਼ਾ ਗੁਲਾਟੀ ਨੇ ਮਹਿਲਾਵਾਂ ਦੀਆਂ ਸੁਣੀਆ ਸਮੱਸਿਆਵਾਂ

ਮਾਤਾ ਸਵਰਨ ਕੌਰ ਦੇ ਮਾਮਲੇ ਵਿਚ ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਪਰਿਵਾਰ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।ਮਨੀਸ਼ਾ ਗੁਲਾਟੀ ਨੇ ਦੱਸਿਆ ਹੈ ਕਿ ਮਾਤਾ ਸਵਰਨ ਕੌਰ ਨੇ ਆਪਣੇ ਪੁੱਤ ਨੂੰਹ ਉਤੇ ਇਲਜ਼ਾਮ ਲਗਾਏ ਹਨ ਕਿ ਉਸਦੀ ਕੁੱਟਮਾਰ ਕੀਤੀ ਗਈ ਤੇ ਪਿਸ਼ਾਬ ਪਿਲਾਇਆ ਗਿਆ।ਮਨੀਸ਼ਾ ਗੁਲਾਟੀ ਨੇ ਦੱਸਿਆ ਹੈ ਕਿ ਇਹ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਹੈ ਅਤੇ ਉਸ ਦੇ ਪਰਿਵਾਰ ਉਤੇ ਪਰਚਾ ਦਰਜ ਹੋ ਗਿਆ ਹੈ।ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਮਾਤਾ ਨੇ ਇਹ ਇਲਜ਼ਾਮ ਲਗਾਇਆ ਹੈ ਕਿ ਪਿਛਲੇ ਐਸਡੀਐਮ ਨੇ ਕੋਈ ਸੁਣਵਾਈ ਨਹੀਂ ਕੀਤੀ ਹੈ।ਉਨ੍ਹਾਂ ਕਿਹਾ ਹੈ ਕਿ ਉਸ ਐਸਡੀਐਮ ਦਾ ਰਿਕਾਰਡ ਵੀ ਚੈੱਕ ਕੀਤਾ ਜਾਵੇਗਾ।

ਇਸ ਮੌਕੇ ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਜਿਹੜੇ ਵਿਅਕਤੀ ਵਿਦੇਸ਼ਾ ਵਿਚੋ ਆ ਕੇ ਵਿਆਹ (Marriage) ਕਰਵਾ ਕੇ ਚੱਲੇ ਜਾਂਦੇ ਹਨ ਅਤੇ ਮਹਿਲਾਵਾਂ ਨਾਲ ਧੋਖਾਧੜੀ ਹੋ ਰਹੀ ਹੈ ਉਨ੍ਹਾਂ ਉੇਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਮੀਂਹ ਨੇ ਉਜਾੜਿਆ ਗ਼ਰੀਬ ਪਰਿਵਾਰ ਦਾ ਆਸ਼ਿਆਨਾ

ABOUT THE AUTHOR

...view details