ਬਰਨਾਲਾ: ਪਿਛਲੇ ਦਿਨੀਂ ਮਲੇਰਕੋਟਲਾ ਵਿੱਚ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ(Muhammad Mustafa) ਦੇ ਵੱਲੋਂ ਹਿੰਦੂ ਸਮਾਜ ਦੇ ਪ੍ਰਤੀ ਵਿਵਾਦਿਤ ਸ਼ਬਦਾਵਲੀ ਨੂੰ ਲੈ ਕੇ ਹਿੰਦੂ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪਟਿਆਲਾ ਮੰਦਰ ਘਟਨਾ: ਮੁਹੰਮਦ ਮੁਸਤਫ਼ਾ ਵਿਰੁੱਧ ਫੁੱਟਿਆ ਹਿੰਦੂ ਜੱਥੇਬੰਦੀਆਂ ਦਾ ਗੁੱਸਾ - Muhammad Mustafa
ਪਿਛਲੇ ਦਿਨੀਂ ਮਲੇਰਕੋਟਲਾ ਵਿੱਚ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ(Muhammad Mustafa) ਦੇ ਵੱਲੋਂ ਹਿੰਦੂ ਸਮਾਜ ਦੇ ਪ੍ਰਤੀ ਵਿਵਾਦਿਤ ਸ਼ਬਦਾਵਲੀ ਨੂੰ ਲੈ ਕੇ ਹਿੰਦੂ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਥੇ ਹੀ ਬੀਤੇ ਦਿਨੀਂ ਪਟਿਆਲਾ ਵਿੱਚ ਮਾਤਾ ਕਾਲੀ ਮੰਦਿਰ ਵਿੱਚ ਬੇਅਦਬੀ ਮਾਮਲੇ ਨੂੰ ਲੈ ਕੇ ਹਿੰਦੂ ਸਮਾਜ ਦਾ ਗੁੱਸਾ ਸੜਕਾਂ ਉੱਤੇ ਉੱਤਰ ਆਇਆ। ਬਰਨਾਲਾ ਦੀਆਂ ਧਾਰਮਿਕ ਸੰਸਥਾਵਾਂ, ਹਿੰਦੂ ਜੱਥੇਬੰਦੀਆਂ, ਹਿੰਦੂ ਸਮਾਜ ਅਤੇ ਸਮਾਜਿਕ ਸੰਗਠਨਾਂ ਨੇ ਇੱਕਜੁਟ ਹੋ ਕੇ ਪੂਰੇ ਸ਼ਹਿਰ ਵਿੱਚ ਇੱਕ ਰੋਸ ਮਾਰਚ ਦੇ ਕੱਢ ਕੇ ਰੋਸ ਮੁਜ਼ਾਹਰਾ ਕੀਤਾ। ਉਹਨਾਂ ਮੁਹੰਮਦ ਮੁਸਤਫ਼ਾ ਦਾ ਪੁਤਲਾ ਸਾੜਿਆ ਅਤੇ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ।
ਇਸ ਮੌਕੇ ਰੋਸ ਜ਼ਾਹਰ ਕਰਦੇ ਹੋਏ ਹਿੰਦੂ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਇਹਨਾਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਜਲਦ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਹਿੰਦੂ ਸਮਾਜ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।
ਇਹ ਵੀ ਪੜ੍ਹੋ:ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ’ਚ 13 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ