ਪੰਜਾਬ

punjab

ETV Bharat / state

ਪਟਿਆਲਾ: MBBS ਦੀਆਂ ਵਧੀਆਂ ਫੀਸਾਂ 'ਤੇ ਵਿਦਿਆਰਥੀਆਂ ਨੇ ਓਪੀ ਸੋਨੀ ਅੱਗੇ ਜ਼ਾਹਿਰ ਕੀਤਾ ਰੋਸ - MBBS

ਪੰਜਾਬ ਸਰਕਾਰ ਵੱਲੋਂ ਐਮਬੀਬੀਐਸ ਦੀਆਂ ਫੀਸਾਂ ਵਿੱਚ ਵਾਧਾ ਕਰਨ ਕਰਕੇ ਪਟਿਆਲਾ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

MBBS students protest against government for increased fees
ਫ਼ੋਟੋ

By

Published : Jun 3, 2020, 9:42 PM IST

ਪਟਿਆਲਾ: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਸੀ ਕਿ ਐਮਬੀਬੀਐਸ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿੱਚ ਵਾਧਾ ਕੀਤਾ ਜਾਵੇਗਾ, ਜਿਸ ਕਰਕੇ ਵਿਦਿਆਰਥੀਆਂ ਨੇ ਆਪਣਾ ਰੋਸ ਪਿਛਲੇ ਹਫ਼ਤੇ ਤੋਂ ਸ਼ਾਂਤਮਈ ਢੰਗ ਨਾਲ ਜਾਰੀ ਰੱਖਿਆ ਹੋਇਆ ਹੈ।

ਵੀਡੀਓ

ਇਸ ਦੇ ਨਾਲ ਹੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਆਧੁਨਿਕ ਲੈਬੋਰੇਟਰੀ ਦਾ ਉਦਘਾਟਨ ਕਰਨ ਲਈ ਪਟਿਆਲੇ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਦੇ ਨਾਲ ਰੂ-ਬ-ਰੂ ਹੁੰਦੇ ਹੋਏ ਉਨ੍ਹਾਂ ਨੇ ਐਮਬੀਬੀਐਸ ਵਿਦਿਆਰਥੀਆਂ ਦੀ ਵਧੀ ਹੋਈ ਫੀਸਾਂ ਬਾਰੇ ਕਿਹਾ ਕਿ ਕਈ ਥਾਵਾਂ 'ਤੇ ਫੀਸਾਂ ਵਿੱਚ ਘਾਟਾ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਫੀਸ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਰੋਕੀਆਂ ਹੋਈਆਂ ਸਨ ਪਰ ਹੁਣ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਕਿ ਵਿਦਿਆਰਥੀਆਂ ਨੂੰ ਸਿਰਫ਼ ਸਾਢੇ ਸੱਤ ਲੱਖ ਰੁਪਏ ਵਿੱਚ ਐਮਬੀਬੀਐਸ ਦੀ 4 ਸਾਲਾਂ ਦੀ ਪੜ੍ਹਾਈ ਕਰਵਾਈ ਜਾਵੇਗੀ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਫੀਸਾਂ ਵਿੱਚ ਬਹੁਤ ਜ਼ਿਆਦਾ ਵਾਧਾ ਕੀਤਾ ਗਿਆ ਹੈ ਤੇ ਨੇੜਲੇ ਸੂਬਿਆਂ ਵਿੱਚ ਐਮਬੀਬੀਐਸ ਦੀ ਫੀਸ ਬਹੁਤ ਜ਼ਿਆਦਾ ਘੱਟ ਹੈ। ਉਨ੍ਹਾਂ ਕਿਹਾ ਕਿ ਫੀਸਾਂ ਘਟਾਈਆਂ ਜਾਣ ਨਹੀਂ ਤਾਂ ਇਹ ਸ਼ਾਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

ABOUT THE AUTHOR

...view details