ਪਟਿਆਲਾ: ਸਰਕਾਰੀ ਤੇ ਨਿੱਜੀ ਕਾਲਜਾਂ ਵਿੱਚ ਐਮਬੀਬੀਐਸ ਦੀ ਪੜ੍ਹਾਈ ਦੀ ਫੀਸ ਬਾਰੇ 2014-2015 ਵਿੱਚ ਸੂਚਿਤ ਕੀਤਾ ਗਿਆ ਸੀ। ਦੱਸ ਦਈਏ, ਜਿਨ੍ਹਾਂ ਕਾਲਜਾਂ ਵਿੱਚ MBBS ਦੀ ਪੜ੍ਹਾਈ ਹੁੰਦੀ ਹੈ, ਉਹ ਲੰਬੇ ਸਮੇਂ ਤੋਂ ਫੀਸਾਂ ਵਿੱਚ ਵਾਧੇ ਦੀ ਮੰਗ ਕਰ ਰਹੇ ਸਨ।
ਵਿਦਿਆਰਥੀਆਂ ਲਈ ਵਧੀਆ ਸਿੱਖਿਆ ਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਪੰਜਾਬ ਕੈਬਿਨੇਟ ਨੇ ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀ ਪੜ੍ਹਾਈ ਮਹਿੰਗੀ ਕਰਨ ਦਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਐਮਬੀਬੀਐਸ ਦੇ ਕੋਰਸ ਦੀ ਫੀਸ 2014 ਅਤੇ 2015 ਵਿੱਚ ਦੱਸੀ ਗਈ ਸੀ। ਪਿਛਲੇ ਸਾਲਾਂ ਦੌਰਾਨ ਕੀਮਤ ਸੂਚਕ ਅੰਕ ਦੇ ਭਾਰੀ ਵਾਧੇ ਦੇ ਨਾਲ ਇਹ ਕਾਲਜ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਵਿੱਚ ਅਸਮਰਥ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਲਈ ਇਸੇ ਤਰ੍ਹਾਂ ਫੀਸ ਵਧਾਉਣ ਦੀ ਲੋੜ ਹੈ।