ਪਟਿਆਲਾ:ਵੱਖ ਵੱਖ ਵਰਗਾ 'ਚ ਕੰਮ ਕਰਦੇ ਕੱਚੇ ਮੁਲਾਜ਼ਮ ਪੱਕੇ ਹੋਣ ਲਈ ਸੰਘਰਸ਼ ਦੇ ਮੈਦਾਨ ਵਿੱਚ ਉਤਰ ਰਹੇ ਹਨ। ਉਥੇ ਹੀ ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫਤਰੀ ਕਰਮਚਾਰੀ ਯੂਨੀਅਨ ਨੇ ਵੀ ਆਪਣੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਟਿਆਲਾ ਦੇ ਫੁਵਾਰਾ ਚੌਂਕ ਵਿਖੇ ਧਰਨਾ ਦਿੱਤਾ।ਇਹ ਮੁਲਾਜ਼ਮ 2004 ਤੋਂ ਲੈ ਕੇ ਕੰਮ ਕਰਦੇ ਆ ਰਹੇ ਹਨ। ਪਰੰਤੂ ਹਾਲੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਜਿਸ ਕਰਕੇ ਉਨ੍ਹਾਂ ਨੇ ਮਾਰਚ ਕਰ ਪਟਿਆਲਾ ਦੇ ਫੁਵਾਰਾ ਚੌਂਕ ਵਿਖੇ ਧਰਨਾ ਲਗਾ ਦਿੱਤਾ। 2004 ਤੋਂ ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਸਰਕਾਰ ਦੇ ਅਦਾਰੇ ਹੇਠ ਕੰਮ ਕਰਦੇ ਆ ਰਹੇ ਹਨ ਲੇਕਿਨ ਹਰ ਵਾਰ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦੇ ਲਾਰੇ ਲਗਾਏ ਜਾਂਦੇ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦੇ ਬਾਵਜੂਦ ਵੀ ਉਹ ਪੱਕੇ ਨਹੀ ਹੋ ਸਕੇ