ਪੰਜਾਬ

punjab

ETV Bharat / state

ਧਰਮਸੋਤ ਨੂੰ ਫਿਰ ਘੇਰਿਆ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਸਬ-ਤਹਿਸੀਲ ਭਾਦਸੋਂ ਵਿਖੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ ਪਰ ਇਥੇ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਧਰਮਸੋਤ ਨੂੰ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲੈ ਕੇ ਘੇਰ ਲਿਆ।

ਨੀਂਹ ਪੱਥਰ ਰੱਖਣ ਪੁੱਜੇ ਮੰਤਰੀ ਧਰਮਸੋਤ ਨੂੰ ਫਿਰ ਘੇਰਿਆ !
ਨੀਂਹ ਪੱਥਰ ਰੱਖਣ ਪੁੱਜੇ ਮੰਤਰੀ ਧਰਮਸੋਤ ਨੂੰ ਫਿਰ ਘੇਰਿਆ !

By

Published : Aug 2, 2021, 5:42 PM IST

ਪਟਿਆਲਾ: ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਸਬ-ਤਹਿਸੀਲ ਭਾਦਸੋਂ ਵਿਖੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ ਪਰ ਇਥੇ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਧਰਮਸੋਤ ਨੂੰ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲੈ ਕੇ ਘੇਰ ਲਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਬੀਤੀ 28 ਜੂਨ ਨੂੰ ਕਿਸਾਨ ਧਰਨੇ ਵਿੱਚ ਸਾਧੂ ਸਿੰਘ ਧਰਮਸੋਤ ਵੱਲੋਂ ਕਿਸਾਨ ਬੀਬੀ ਨੂੰ ਅਪਸ਼ਬਦ ਬੋਲੇ ਜਾਣ ਬਾਰੇ ਕਿਹਾ ਜਾ ਰਿਹਾ ਹੈ ਅਤੇ ਮੰਤਰੀ ਤੋਂ ਮੁਆਫੀ ਮੰਗਣ ਲਈ ਕਿਹਾ ਜਾ ਰਿਹਾ ਹੈ।

ਨੀਂਹ ਪੱਥਰ ਰੱਖਣ ਪੁੱਜੇ ਮੰਤਰੀ ਧਰਮਸੋਤ ਨੂੰ ਫਿਰ ਘੇਰਿਆ !

ਨਾਭਾ ਦੀ ਸਬ ਤਹਿਸੀਲ ਭਾਦਸੋਂ ਜੋ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਈ ਹੈ। ਇਥੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਜਿਵੇਂ ਹੀ ਪੁੱਜੇ ਤਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਡੱਟ ਕੇ ਵਿਰੁੋਧ ਕੀਤਾ ਅਤੇ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਉੱਥੇ ਦੂਜੇ ਪਾਸੇ ਕਾਂਗਰਸ ਵਰਕਰਾਂ ਵੱਲੋਂ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਮਾਹੌਲ ਇੰਨਾ ਤਣਾਅਪੂਰਨ ਹੋ ਗਿਆ ਕਿ ਪੁਲਿਸ ਨੂੰ ਭਾਰੀ ਮਸ਼ੱਕਤ ਦੇ ਚੱਲਦੇ ਕਿਸਾਨਾਂ ਨੂੰ ਕਾਬੂ ਕੀਤਾ ਗਿਆ। ਕਿਸਾਨਾਂ ਦੇ ਭਾਰੀ ਵਿਰੋਧ ਦੇ ਚੱਲਦੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਡੇਢ ਕਰੋੜ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਗਿਆ।

ਭਾਕਿਯੂ ਡਕੌਂਦਾ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਾਡੀ ਕਿਸਾਨ ਬੀਬੀ ਨੂੰ ਅਪਸ਼ਬਦ ਬੋਲੇ ਗਏ ਸਨ ਅਤੇ ਜਦੋਂ ਤੱਕ ਧਰਮਸੋਤ ਕਿਸਾਨ ਬੀਬੀ ਤੋਂ ਜਨਤਕ ਤੌਰ ਤੇ ਮੁਆਫ਼ੀ ਨਹੀਂ ਮੰਗਦੇ ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਿੱਥੇ ਜਿੱਥੇ ਵੀ ਧਰਮਸੋਤ ਪਿੰਡਾਂ ਵਿੱਚ ਜਾਵੇਗਾ, ਉੱਥੇ ਕਿਸਾਨ ਆਗੂ ਲਗਾਤਾਰ ਵਿਰੋਧ ਕਰਦੇ ਰਹਿਣਗੇ।

ਉਧਰ, ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਕਿਸਾਨ ਬੀਬੀ ਦੇ ਖ਼ਿਲਾਫ਼ ਕੋਈ ਵੀ ਅਪਸ਼ਬਦ ਨਹੀਂ ਬੋਲੇ।

ਇਹ ਵੀ ਪੜੋ:ਅਗਸਤ ਮਹੀਨੇ ਮਿਲੇਗੀ ਦੁੱਗਣੀ ਬੁਢਾਪਾ ਪੈਨਸ਼ਨ

ABOUT THE AUTHOR

...view details