ਪਟਿਆਲਾ: ਮਲਟੀਪਰਪਜ਼ ਹੈਲਥ ਵਰਕਰ ਫ਼ੀਮੇਲ ਯੂਨੀਅਨ ਵੱਲੋਂ ਆਪਣਾ ਪ੍ਰਦਰਸ਼ਨ ਹੋਰ ਤਿੱਖਾ ਕਰਦਿਆਂ ਸਿਵਲ ਸਰਜਨ ਦੇ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕ ਦੀਆਂ ਸਾਰੀਆਂ ਹੈਲਥ ਵਰਕਰਾਂ ਨੇ ਹਿੱਸਾ ਲਿਆ।
ਯੂਨੀਅਨ ਮੈਂਬਰਾਂ ਨੇ ਦੱਸਿਆ ਕਿ 5 ਸਤੰਬਰ 2019 ਨੂੰ ਯੂਨੀਅਨ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਨਾਲ ਪੈਨਲ ਮੀਟਿੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆਂ ਕਿ ਇਸ ਬੈਠਕ ਵਿੱਚ ਯੂਨੀਅਨ ਦੀ ਕੋਈ ਮੰਗ ਨਹੀਂ ਮੰਨੀ ਗਈ ਸੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਵੱਲੋਂ 500 ਰੁਪਏ ਸਾਡੀ ਵਰਦੀ ਭੱਤਾ ਅਤੇ 500 ਰੁਪਏ ਦਰ ਭੱਤਾ ਦੇਣ ਦੀ ਗੱਲ ਕਰ ਕੇ ਸਾਡੇ ਨਾਲ ਮਜਾਕ ਕਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਸਾਨੂੰ ਮੰਜੂਰ ਨਹੀਂ ਹੈ।
ਇਹ ਵੀ ਪੜ੍ਹੋ: ਸੁਨੀਲ ਜਾਖੜ ਦਾ ਅਸਤੀਫ਼ਾ ਨਾ ਮਨਜ਼ੂਰ
ਹੈਲਥ ਵਰਕਰਾਂ ਦਾ ਕਹਿਣਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੇ 21 ਨਵੰਬਰ, 2016 ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦੇ ਹੁਕਮ ਲਾਗੂ ਕੀਤੇ ਸਨ ਪਰ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲਾ ਨਹੀਂ ਮੰਨਿਆ ਗਿਆ।
ਇਸ ਮੌਕੇ ਯੂਨੀਅਨ ਵੱਲੋਂ ਪਹਿਲਾਂ ਤਾਂ ਪਟਿਆਲਾ ਦੇ ਬੱਸ ਅੱਡੇ ਦਾ ਮੇਨ ਚੌਕ ਜਾਮ ਕੀਤਾ ਗਿਆ ਅਤੇ ਉਸ ਤੋਂ ਬਾਅਦ ਸਿਨੇਮਾ ਚੌਕ ਵੀ ਜਾਮ ਕਰ ਰੋਸ ਦਾ ਪ੍ਰਗਟਵਾ ਕੀਤਾ ਗਿਆ।
ਇਹ ਵੀ ਪੜ੍ਹੋ: ਨਿਰਮਲਾ ਸੀਤਾਰਮਨ ਦਾ ਵੱਡਾ ਐਲਾਨ, ਸਸਤੇ ਘਰਾਂ ਲਈ 10,000 ਕਰੋੜ ਦੀ ਮਦਦ
ਹੈਲਥ ਵਰਕਰ ਯੂਨੀਅਨ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਡੀਆਂ ਮੰਗਾਂ ਨਹੀਂ ਮੰਨਿਆ ਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਯੂਨੀਅਨ ਵੱਲੋਂ ਸਰਕਾਰ ਦੇ ਵਿਰੋਧ ਵਿੱਚ ਮੁੱਖ ਮੰਤਰੀ ਦਾ ਮਹਿਲ ਘੇਰਿਆ ਜਾਵੇਗਾ, ਟੈਂਕੀਆਂ ਤੇ ਚੜ੍ਹ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਜੇ ਲੋੜ ਪਈ ਤਾਂ ਸੜਕਾਂ ਵੀ ਜਾਮ ਕੀਤੀਆਂ ਜਾਣਗਿਆ।
ਮਲਟੀਪਰਪਜ਼ ਹੈਲਥ ਵਰਕਰ ਫ਼ੀਮੇਲ ਯੂਨੀਅਨ ਨੇ ਕਿਹਾ ਕਿ ਜੇ ਇਸ ਦੌਰਾਨ ਕਿਸੇ ਨੂੰ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।