ਨਾਭਾ: ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਇੰਤਜ਼ਾਮ ਦੇ ਲੱਖਾਂ ਦਾਅਵੇ ਕੀਤੇੁ ਜਾ ਰਹੇ ਹਨ, ਪਰ ਮੰਡੀਆਂ 'ਚ ਬਾਰਦਾਨੇ ਦੀ ਲਗਾਤਾਰ ਆ ਰਹੀਆਂ ਸਮੱਸਿਆ ਸਬੰਧੀ ਕਿਸਾਨ ਅਤੇ ਆੜ੍ਹਤੀ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚੱਲਦਿਆਂ ਨਾਭਾ 'ਚ ਵੀ ਬਾਰਦਾਨੇ ਦੀ ਆ ਰਹੀ ਕਮੀ ਕਾਰਨ ਕਿਸਾਨਾਂ,ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਨਾਭਾ ਭਵਾਨੀਗੜ੍ਹ ਰੋਡ ਜਾਮ ਕਰਦਿਆਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਸਰਕਾਰ ਵਲੋਂ ਖੋਖਲੇ ਦਾਅਵੇ ਕੀਤੇ ਜਾ ਰਹੇ ਹਨ , ਕਿ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕੀਤੇ ਗਰਏ ਹਨ। ਕਿਸਾਨਾਂ ਦਾ ਕਹਿਣਾ ਕਿ ਮੰਡੀਆਂ 'ਚ ਬਾਰਦਾਨੇ ਦੀ ਪਹਿਲੇ ਦਿਨ ਤੋਂ ਕਮੀ ਆ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਨਾ ਤਾਂ ਸਰਕਾਰ ਵਲੋਂ ਮੰਡੀਆਂ ਦੇ ਫੜ ਪੱਕੇ ਕੀਤੇ ਗਏ ਹਨ ਅਤੇ ਨਾ ਹੀ ਮੰਡੀਆਂ 'ਚ ਛੈਡ ਬਣਾਏ ਗਏ ਹਨ, ਜਿਸ ਨਾਲ ਕਿਸਾਨਾਂ ਨੂੰ ਖੁੱਲ੍ਹੇ 'ਚ ਫਸਲ ਸੁੱਟਣੀ ਪੈਂਦੀ ਹੈ। ਉਨ੍ਹਾਂ ਦਾ ਕਹਿਣਾ ਕਿ ਮੌਸਮ ਦੀ ਖ਼ਰਾਬੀ ਕਾਰਨ ਫਸਲਾਂ ਨੂੰ ਨੁਕਸਾਨ ਪਹੁੰਚਦਾ ਹੈ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਬਾਰਦਾਨੇ ਦੀ ਕਮੀ ਦੂਰ ਨਹੀਂ ਹੁੰਦੀ ਉਦੋਂ ਤੱਕ ਸੜਕ 'ਤੇ ਜਾਮ ਲਗਾਇਆ ਜਾਵੇਗਾ।