ਪਟਿਆਲਾ: ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਕਤਲ ਮਾਮਲੇ ਵਿੱਚ ਦੋਹਾਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਵਧ ਗਿਆ ਹੈ। ਅਦਾਲਤ ਨੇ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਦੇ ਪੁਲਿਸ ਰਿਮਾਂਡ 'ਚ 2 ਦਿਨ ਦਾ ਵਾਧਾ ਕਰ ਦਿੱਤਾ ਹੈ।
ਡੇਰਾ ਪ੍ਰੇਮੀ ਬਿੱਟੂ ਕਤਲ ਮਾਮਲੇ ਦੇ ਦੋਸ਼ੀਆਂ ਦਾ 2 ਦਿਨਾਂ ਪੁਲਿਸ ਰਿਮਾਂਡ ਵਧਿਆ - nabha jail murder
ਡੇਰੀ ਪ੍ਰੇਮੀ ਮਹਿੰਦਪਾਲ ਬਿੱਟੂ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਮਨਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੂੰ 4 ਦਿਨ ਦੀ ਰਿਮਾਂਡ 'ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਦੋਹਾਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਗਿਆ ਹੈ।
ਫ਼ੋਟੋ
ਦੱਸ ਦਈਏ, ਪਿਛਲੀ 22 ਜੂਨ ਨੂੰ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਜੇਲ੍ਹ ਵਿੱਚ 2 ਕੈਦੀਆਂ ਨੇ ਕਤਲ ਦਿੱਤਾ ਸੀ। ਇਸ ਤੋਂ ਬਾਅਦ ਬਿੱਟੂ ਦੇ ਕਤਲ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ 2 ਹਮਲਾਵਰਾਂ ਸਣੇ 5 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਜ਼ਿਕਰਯੋਗ ਹੈ ਕਿ ਮਹਿੰਦਰਪਾਲ ਬਿੱਟੂ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਹੋਈ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸੀ ਤੇ ਜੇਲ੍ਹ ਵਿੱਚ ਸੁਰੱਖਿਆ ਵਾਲੀ ਥਾਂ 'ਤੇ ਰੱਖਿਆ ਗਿਆ ਸੀ।
Last Updated : Jun 27, 2019, 6:30 PM IST