ਪਟਿਆਲਾ : 6 ਜੂਨ 1984 ਨੂੰ ਸ਼ਹੀਦ ਹੋਏ ਸਿੰਘ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਪਟਿਆਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। 6 ਜੂਨ 1984 ਨੂੰ ਵੱਡੀ ਗਿਣਤੀ ਵਿਚ ਸੰਗਤਾਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਵਾਸਤੇ ਜੁੜੀਆਂ ਸਨ ਜਦੋਂ ਸਰਕਾਰ ਨੇ ਫੌਜੀ ਕਮਲਾ ਕਰ ਦਿੱਤਾ ਸੀ।
6 ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਅਖੰਡ ਪਾਠ ਸਾਹਿਬ ਆਰੰਭ
6 ਜੂਨ 1984 ਨੂੰ ਸ਼ਹੀਦ ਹੋਏ ਸਿੰਘ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਪਟਿਆਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। 6 ਜੂਨ 1984 ਨੂੰ ਵੱਡੀ ਗਿਣਤੀ ਵਿਚ ਸੰਗਤਾਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਵਾਸਤੇ ਜੁੜੀਆਂ ਸਨ ਜਦੋਂ ਸਰਕਾਰ ਨੇ ਫੌਜੀ ਕਮਲਾ ਕਰ ਦਿੱਤਾ ਸੀ।
ਫੌਜ ਦੀਆਂ ਗੋਲੀਆਂ ਅਨੇਕਾਂ ਹੀ ਬੱਚੇ ਬਜ਼ੁਰਗ ਅਤੇ ਮਹਿਲਾਵਾਂ ਸ਼ਹੀਦੀ ਪ੍ਰਾਪਤ ਕਰ ਗਏ ਸਨ। ਇਸ ਹਮਲੇ ਦਾ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਉਨ੍ਹਾਂ ਦੇ ਸਾਥੀਆਂ ਨੇ ਮੂੰਹ ਤੋੜ ਜਵਾਬ ਦੇਂਦੇ ਹੋਏ ਸ਼ਹੀਦੀ ਦਿੱਤੀ। ਇਨ੍ਹਾਂ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ 6 ਜੂਨ ਨੂੰ ਸ਼ਹੀਦੀ ਸਮਾਗਮ ਕਰਵਾਏ ਜਾਂਦੇ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਆਖਿਆ 6 ਜੂਨ 1984 ਉਸ ਵੇਲੇ ਦੀ ਇੰਦਰਾ ਗਾਂਧੀ ਸਰਕਾਰ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਦਰਬਾਰ ਸਾਹਿਬ ਦੇ ਉੱਤੇ ਗੋਲੀਆਂ ਚਲਾਈਆਂ ਗਈਆਂ ਸੀ ਜਿਸ ਵਿੱਚ ਅਨੇਕਾਂ ਹੀ ਸਿੰਘ ਸ਼ਹੀਦ ਹੋਏ।